14.8 C
Toronto
Friday, April 17, 2026
spot_img
Homeਪੰਜਾਬਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੈਂਬਰ...

ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਹੋਈ ਬਦਲੀ

ਸ਼੍ਰੋਮਣੀ ਅਕਾਲੀ ਦਲ ਨੇ ਕੁੰਵਰ ਵਿਜੇ ਪ੍ਰਤਾਪ ਦੀ ਚੋਣ ਕਮਿਸ਼ਨ ਕੋਲ ਕੀਤੀ ਸੀ ਸ਼ਿਕਾਇਤ
ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਤੋਂ ਬਾਅਦ ਹੋਏ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਦੇ ਮੋਹਰੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਹੋ ਗਈ ਹੈ। ਇਹ ਬਦਲੀ ਚੋਣ ਕਮਿਸ਼ਨ ਵਲੋਂ ਅਕਾਲੀ ਦਲ ਵਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਈ.ਜੀ. ਬਾਰਡਰ ਰੇਂਜ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਗਿਆ ਹੈ। ਹੁਣ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਸੁਖ ਦਾ ਸਾਹ ਆ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੂੰ ਚੋਣਾਂ ਨਾਲ ਸਬੰਧਤ ਕੋਈ ਕੰਮ ਨਾ ਸੌਂਪਿਆ ਜਾਵੇ। ਧਿਆਨ ਰਹੇ ਕਿ ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਸੀ। ਇਸ ਮਗਰੋਂ ਅਕਾਲੀ ਦਲ ਨੇ ਭਾਰਤੀ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

RELATED ARTICLES
POPULAR POSTS