21.4 C
Toronto
Saturday, July 18, 2026
spot_img
Homeਪੰਜਾਬਕਪੂਰਥਲਾ ਦੇ ਕਰਜ਼ਈ ਕਿਸਾਨ ਨੇ ਕੀਤੀ ਆਤਮ ਹੱਤਿਆ

ਕਪੂਰਥਲਾ ਦੇ ਕਰਜ਼ਈ ਕਿਸਾਨ ਨੇ ਕੀਤੀ ਆਤਮ ਹੱਤਿਆ

ਮ੍ਰਿਤਕ ਕਰਮਜੀਤ ਸਿੰਘ ਦੇ ਸਿਰ ਸੀ 10 ਲੱਖ ਰੁਪਏ ਦਾ ਕਰਜ਼ਾ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਵਿਚ ਕਣਕ ਦੀ ਕਟਾਈ ਦਾ ਕੰਮ ਸ਼ੁਰੂ ਹੋ ਗਿਆ ਹੈ, ਫਿਰ ਵੀ ਕਰਜਈ ਕਿਸਾਨਾਂ ਦੇ ਚਿਹਰੇ ‘ਤੇ ਕੋਈ ਰੌਣਕ ਨਹੀਂ ਨਜ਼ਰ ਆ ਰਹੀ। ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੇ ਉਨ੍ਹਾਂ ਦੀ ਨੀਂਦ ਹਰਾਮ ਕੀਤੀ ਹੋਈ ਹੈ। ਇਸੇ ਤਹਿਤ ਅੱਜ ਕਪੂਰਥਲਾ ਦੇ ਪਿੰਡ ਖੋਜੇਵਾਲ ਵਿਖੇ ਕਰਜ਼ੇ ਤੋਂ ਤੰਗ ਇੱਕ ਕਿਸਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕਰਮਜੀਤ ਸਿੰਘ ਦੇ ਸਿਰ ‘ਤੇ ਸੁਸਾਇਟੀਆਂ ਅਤੇ ਬੈਂਕਾਂ ਦਾ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਉਸ ਨੇ ਗਾਡਰ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਮੁਆਫ ਕਰ ਦਿੱਤਾ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਦੇ ਚੱਲਦਿਆਂ ਸਿਆਸੀ ਪਾਰਟੀਆਂ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕਰ ਰਹੀਆਂ ਹਨ।

RELATED ARTICLES
POPULAR POSTS