20.5 C
Toronto
Monday, August 17, 2026
spot_img
Homeਪੰਜਾਬ'ਆਪ' ਨੇ ਅਮਨ ਅਰੋੜਾ ਨੂੰ ਪੰਜਾਬ ਦੀ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ...

‘ਆਪ’ ਨੇ ਅਮਨ ਅਰੋੜਾ ਨੂੰ ਪੰਜਾਬ ਦੀ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ

‘ਆਪ’ ਨੇ ਅਮਨ ਅਰੋੜਾ ਨੂੰ ਪੰਜਾਬ ਦੀ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆਭਗਵੰਤ ਮਾਨ ਨੇ ਕਿਹਾ – ਅਮਨ ਅਰੋੜਾ ਦੀ ਕਾਬਲੀਅਤ ਦੇ ਆਧਾਰ ਉੱਤੇ ਸੌਂਪੀ ਅਹਿਮ ਜ਼ਿੰਮੇਵਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਅੱਜ ਦਿੱਲੀ ਵਿਖੇ ਚੋਣਾਂ ਨੂੰ ਲੈ ਕੇ ਹੋਈ ਕੋਰ ਕਮੇਟੀ ਦੀ ਬੈਠਕ ਦੌਰਾਨ ਕੰਪੇਨ ਕਮੇਟੀ ਦੀ ਸਰਬਸੰਮਤੀ ਨਾਲ ਕਮਾਨ ਅਮਨ ਅਰੋੜਾ ਨੂੰ ਸੌਂਪੀ ਗਈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇਸ ਬਾਰੇ ਐਲਾਨ ਕਰਦੇ ਹੋਏ ਦੱਸਿਆ ਕਿ ਅਮਨ ਅਰੋੜਾ ਦੇ ਲੰਬੇ ਤਜਰਬੇ ਅਤੇ ਸਿਆਸੀ ਕਾਬਲੀਅਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕਾਂਗਰਸੀਆਂ, ਭਾਜਪਾ ਅਤੇ ਬਾਦਲਾਂ ਵਾਂਗ ਪੈਸੇ ਦੇ ਅੰਬਾਰ ਤਾਂ ਨਹੀਂ ਹਨ, ਪ੍ਰੰਤੂ ਆਮ ਆਦਮੀ ਦਾ ਸਾਥ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

RELATED ARTICLES
POPULAR POSTS