ਕਿਹਾ – ਅਕਾਲੀ-ਭਾਜਪਾ ਗਠਜੋੜ ਨੇ ਸੂਬੇ ਨੂੰ ਕੀਤਾ ਤਬਾਹ
ਚੰਡੀਗੜ੍ਹ/ਬਿਊਰੋ ਨਿਊਜ਼
ਜਲ੍ਹਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਨੂੰ ਆਉਂਦੀ 13 ਅਪ੍ਰੈਲ ਨੂੰ 100 ਸਾਲ ਹੋ ਜਾਣਗੇ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਸਮਾਗਮਾਂ ਨੂੰ ਵੱਡੇ ਪੱਧਰੇ ‘ਤੇ ਮਨਾਉਣਾ ਚਾਹੁੰਦੇ ਹਾਂ ਪਰ ਚੋਣ ਕਮਿਸ਼ਨ ਇਸ ਦੀ ਇਜਾਜ਼ਤ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ 12 ਅਪ੍ਰੈਲ ਨੂੰ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਅਗਲੇ ਦਿਨ 13 ਅਪ੍ਰੈਲ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਮੈਮੋਰੀਅਲ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਦਿਖਾਈ ਜਾ ਰਹੀ ਝੂਠੀ ਹਮਦਰਦੀ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੇ ਗੱਠਜੋੜ ਨੇ 10 ਸਾਲਾਂ ਦੌਰਾਨ ਸੂਬੇ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਹੁਣ ਮੇਰੇ ‘ਤੇ ਇਲਜ਼ਾਮ ਲਗਾ ਰਹੇ ਹਨ।

