Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ‘ਤੇ ਸੁਖਬੀਰ ਬਾਦਲ ਨੇ ਕਿਹਾ

ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ‘ਤੇ ਸੁਖਬੀਰ ਬਾਦਲ ਨੇ ਕਿਹਾ

ਚੋਣ ਕਮਿਸ਼ਨ ਨੇ ਉਹੀ ਕੀਤਾ ਜੋ ਉਸ ਨੂੂੰ ਠੀਕ ਲੱਗਿਆ

ਚੰਡੀਗੜ੍ਹ/ਬਿਊਰੋ ਨਿਊਜ਼

ਬੇਦਅਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਜਾਂਚ ਟੀਮ ਦੇ ਮੁਖ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਬਦਲੀ ‘ਤੇ ਸੁਖਬੀਰ ਸਿੰਘ ਬਾਦਲ ਦਾ ਪੱਖ ਵੀ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਕਾਂਗਰਸ ਦੇ ਅਹੁਦੇਦਾਰ ਵਜੋਂ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਉਹੀ ਕੀਤਾ ਜੋ ਉਨ੍ਹਾਂ ਨੂੰ ਠੀਕ ਲੱਗਾ। ਕੁੰਵਰ ਵਿਜੇ ਪ੍ਰਤਾਪ ਦੇ ਤਬਦਾਲੇ ਤੋਂ ਬਾਅਦ ਹੁਣ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ ਅਤੇ ਅਗਾਮੀ ਲੋਕ ਸਭਾ ਚੋਣਾਂ ਵਿਚ ਇਹ ਤਬਾਦਲਾ ਵੀ ਚੋਣ ਮੁੱਦਾ ਬਣਨ ਵਾਲਾ ਹੈ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਐਸ. ਕਰੁਣਾ ਰਾਜੂ ਨੇ ਕਿਹਾ ਕਿ ਇਹ ਭਾਰਤੀ ਚੋਣ ਕਮਿਸ਼ਨ ਦਾ ਮਾਮਲਾ ਹੈ ਅਤੇ ਇਸ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ।

 

 

 

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …