20.8 C
Toronto
Sunday, August 30, 2026
spot_img
Homeਪੰਜਾਬਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਕਰਕੇ ਸਿੱਖ ਸੰਗਤਾਂ 'ਚ ਗੁੱਸਾ ਵਧਿਆ

ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਕਰਕੇ ਸਿੱਖ ਸੰਗਤਾਂ ‘ਚ ਗੁੱਸਾ ਵਧਿਆ

ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਕਰਕੇ ਸਿੱਖ ਸੰਗਤਾਂ ‘ਚ ਗੁੱਸਾ ਵਧਿਆਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਚੋਣ ਕਮਿਸ਼ਨ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ
ਫਰੀਦਕੋਟ/ਬਿਊਰੋ ਨਿਊਜ਼
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੇ ਕੁੰਵਰ ਵਿਜੇ ਪ੍ਰਤਾਪ ਦੀ ਹੋਈ ਬਦਲੀ ਤੋਂ ਬਾਅਦ ਸਿੱਖ ਸੰਗਤਾਂ ਵਿਚ ਗੁੱਸਾ ਵਧ ਗਿਆ ਹੈ। ਚੋਣ ਕਮਿਸ਼ਨ ਦੇ ਇਸ ਫੈਸਲੇ ਦੇ ਵਿਰੋਧ ਵਿਚ ਸਿੱਖ ਸੰਗਤਾਂ ਨੇ ਅੱਜ ਬਰਗਾੜੀ ਵਿਚ ਰੋਸ ਮਾਰਚ ਵੀ ਕੱਢਿਆ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਅਤੇ ਭਾਰਤੀ ਚੋਣ ਕਮਿਸ਼ਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸਿੱਖ ਜਥੇਬੰਦੀਆਂ ਲਗਾਤਾਰ ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੀਆਂ ਹਨ। ਸਿੱਖ ਆਗੂਆਂ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਮੁੜ ਜਾਂਚ ਟੀਮ ਦਾ ਮੈਂਬਰ ਨਿਯੁਕਤ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ 11 ਅਪਰੈਲ ਤਕ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਤਾਇਨਾਤੀ ਮੁੜ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਦਿੱਲੀ ਵਿਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੀਆਂ।

RELATED ARTICLES
POPULAR POSTS