ਫੈਸਲੇ ‘ਤੇ ਮੁੜ ਵਿਚਾਰ ਲਈ ਚੋਣ ਕਮਿਸ਼ਨ ਕੋਲ ਪਹੁੰਚੇਗੀ ਕੈਪਟਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਤੋਂ ਖਫ਼ਾ ਹੁੰਦਿਆਂ ਇਸ ਨੂੰ ‘ਪੱਖਪਾਤੀ ਹੁਕਮ’ ਕਰਾਰ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈ.ਜੀ. ਦੇ ਤਬਾਦਲੇ ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਭਾਰਤੀ ਚੋਣ ਕਮਿਸ਼ਨ ਤੱਕ ਪਹੁੰਚ ਕਰਨ ਦਾ ਵੀ ਫੈਸਲਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਇਕ ਲੀਡਰ ਦੀ ਸ਼ਿਕਾਇਤ ‘ਤੇ ਭਾਰਤੀ ਚੋਣ ਕਮਿਸ਼ਨ ਦਾ ਇਹ ਹੁਕਮ ਬਰਗਾੜੀ ਗੋਲੀ ਕਾਂਡ ਦੀ ਜਾਂਚ ਵਿੱਚ ਸਿੱਧੀ ਦਖਲਅੰਦਾਜ਼ੀ ਲੱਗਦਾ ਹੈ। ਪੰਜਾਬ ਸਰਕਾਰ ਵਲੋਂ ਇਹ ਫੈਸਲਾ ਕੀਤਾ ਗਿਆ ਕਿ ਨਿਆਂ ਅਤੇ ਸੰਵਿਧਾਨਿਕ ਮਰਿਆਦਾ ਦੇ ਹਿੱਤ ਵਿੱਚ ਭਾਰਤੀ ਚੋਣ ਕਮਿਸ਼ਨ ਨੂੰ ਆਪਣੇ ਫੈਸਲੇ ‘ਤੇ ਮੁੜ ਗੌਰ ਕਰਨ ਲਈ ਆਖਿਆ ਜਾਵੇ। ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਭਾਰਤੀ ਚੋਣ ਕਮਿਸ਼ਨਰ ਨੇ ਅਕਾਲੀ ਲੀਡਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ‘ਤੇ ਕੀਤਾ ਹੈ। ਇਸ ਬਾਰੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਆਈਜੀ ਕੁੰਵਰ ਵਿਜੈ ਪ੍ਰਤਾਪ ਨਿਰਪੱਖ ਤੌਰ ‘ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਸਨ ਪਰ ਅਕਾਲੀ ਦਲ ਲਗਾਤਾਰ ਇਮਾਨਦਾਰ ਅਫਸਰ ‘ਤੇ ਇਲਜ਼ਾਮ ਲਾ ਰਿਹਾ ਸੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …