Breaking News
Home / ਪੰਜਾਬ / ਲੋਕ ਸਭਾ ਚੋਣਾਂ ਦੀ ਭਲਕੇ 11 ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ

ਲੋਕ ਸਭਾ ਚੋਣਾਂ ਦੀ ਭਲਕੇ 11 ਅਪ੍ਰੈਲ ਤੋਂ ਹੋਵੇਗੀ ਸ਼ੁਰੂਆਤ

20 ਸੂਬਿਆਂ ਦੀਆਂ 91 ਸੀਟਾਂ ‘ਤੇ ਭਲਕੇ ਪੈਣਗੀਆਂ ਵੋਟਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਦਾ ਅਗਾਜ਼ ਭਲਕੇ 11 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗਾ ਅਤੇ ਇਹ ਚੋਣਾਂ 7 ਪੜਾਵਾਂ ਵਿਚ ਪੈਣਗੀਆਂ। ਪੰਜਾਬ ਦੀ ਵਾਰੀ 7ਵੇਂ ਪੜਾਅ ‘ਚ 19 ਮਈ ਨੂੰ ਆਵੇਗੀ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ 23 ਮਈ ਨੂੰ ਆ ਜਾਣਗੇ।
ਪਹਿਲੇ ਗੇੜ ਵਿਚ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਸਮੇਤ 20 ਸੂਬਿਆਂ ਦੀਆਂ 91 ਸੀਟਾਂ ‘ਤੇ ਭਲਕੇ ਵੋਟਾਂ ਪੈਣਗੀਆਂ। ਇਨ੍ਹਾਂ ਸੀਟਾਂ ‘ਤੇ ਕੁੱਲ 1279 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ , ਜਿਨ੍ਹਾਂ ਵਿਚ ਮਹਿਲਾਵਾਂ ਦੀ ਗਿਣਤੀ 89 ਹੈ। ਜਿਨ੍ਹਾਂ ਸੂਬਿਆਂ ਵਿਚ ਭਲਕੇ ਵੋਟਿੰਗ ਹੋਣੀ ਹੈ, ਉਨ੍ਹਾਂ ਵਿਚ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਆਸਾਮ, ਬਿਹਾਰ, ਛੱਤੀਸਗੜ, ਜੰਮੂ ਕਸ਼ਮੀਰ, ਉੱਤਰ ਪ੍ਰਦੇਸ਼, ਸਿੱਕਮ ਤੇ ਤੇਲੰਗਾਨਾ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵਲੋਂ ਵੋਟਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਚੋਣ ਸਟਾਫ ਵੀ ਆਪੋ-ਆਪਣੇ ਡਿਊਟੀ ਸਥਾਨਾਂ ‘ਤੇ ਪਹੁੰਚ ਚੁੱਕਾ ਹੈ। ਚੋਣ ਕਮਿਸ਼ਨ ਦੀ ਇਹ ਵੱਚਨਵੱਧਤਾ ਹੈ ਕਿ ਚੋਣਾਂ ਸ਼ਾਂਤੀ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਈਆਂ ਜਾ ਸਕਣ।

Check Also

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …