Breaking News
Home / ਪੰਜਾਬ / ਉਤਰ ਪ੍ਰਦੇਸ਼ ਦੇ ਪੁਲਿਸ ਮੁਲਾਜ਼ਮ ਨੇ ਸਿੱਖ ਟਰੱਕ ਡਰਾਈਵਰ ਦੀ ਦਾੜ੍ਹੀ ਪੁੱਟੀ

ਉਤਰ ਪ੍ਰਦੇਸ਼ ਦੇ ਪੁਲਿਸ ਮੁਲਾਜ਼ਮ ਨੇ ਸਿੱਖ ਟਰੱਕ ਡਰਾਈਵਰ ਦੀ ਦਾੜ੍ਹੀ ਪੁੱਟੀ

ਕੈਪਟਨ ਅਮਰਿੰਦਰ ਨੇ ਘਟਨਾ ਦੀ ਨਿੰਦਾ ਕਰਦਿਆਂ ਪੁਲਿਸ ਮੁਲਾਜ਼ਮ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਪੁਲਿਸ ਮੁਲਾਜ਼ਮ ਵਲੋਂ ਇਕ ਸਿੱਖ ਟਰੱਕ ਡਰਾਈਵਰ ਦੀ ਦਾੜ੍ਹੀ ਪੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਰ ਪਾਸਿਓਂ ਨਿਖੇਧੀ ਹੋ ਰਹੀ ਹੈ। ਇਸ ਘਟਨਾ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਿੰਦਾ ਕੀਤੀ ਹੈ। ਇਹ ਘਟਨਾ ਪਿਛਲੇ ਦਿਨ ਉਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਵਿਚ ਵਾਪਰੀ ਹੈ। ਸਿੱਖ ਟਰੱਕ ਡਰਾਈਵਰ ਵਲੋਂ ਟਰੱਕ ਦੇ ਪਿੱਛੇ ਆ ਰਹੀ ਯੂ.ਪੀ. ਪੁਲਿਸ ਦੀ ਵੈਨ ਨੂੰ ਰਸਤਾ ਨਾ ਦਿੱਤੇ ਜਾਣ ‘ਤੇ ਪੁਲਿਸ ਅਤੇ ਟਰੱਕ ਡਰਾਈਵਰ ਵਿਚ ਬਹਿਸ ਹੋ ਗਈ ਸੀ। ਇਸ ਦੋਰਾਨ ਇਕ ਪੁਲਿਸ ਮੁਲਾਜ਼ਮ ਨੇ ਸਿੱਖ ਡਰਾਈਵਰ ਦੀ ਦਾੜ੍ਹੀ ਪੁੱਟ ਦਿੱਤੀ ਅਤੇ ਗੁੱਸੇ ਵਿਚ ਆਏ ਸਿੱਖ ਨੇ ਵੀ ਆਪਣੀ ਤਲਵਾਰ ਕੱਢ ਲਈ ਸੀ। ਕੈਪਟਨ ਅਮਰਿੰਦਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਕੋਲੋਂ ਮੰਗ ਕੀਤੀ ਹੈ ਕਿ ਅਜਿਹੇ ਪੁਲਿਸ ਮੁਲਾਜ਼ਮ ‘ਤੇ ਸਖਤ ਕਾਰਵਾਈ ਕੀਤੀ ਜਾਵੇ। ਧਿਆਨ ਰਹੇ ਕਿ ਵਿਦੇਸ਼ਾਂ ਵਿਚ ਤਾਂ ਸਿੱਖ ਭਾਈਚਾਰੇ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਹੀ ਹਨ ਅਤੇ ਹੁਣ ਭਾਰਤ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਮੰਦਭਾਗੀ ਗੱਲ ਹੈ। ਇਸ ਦਾ ਸਿੱਖ ਭਾਈਚਾਰੇ ਵਲੋਂ ਰੋਸ ਮਨਾਇਆ ਜਾ ਰਿਹਾ ਹੈ।

Check Also

ਭਾਜਪਾ ਆਗੂ ਵਿਜੇ ਸਾਂਪਲਾ ਸ਼ੋ੍ਰਮਣੀ ਅਕਾਲੀ ਦਲ ’ਚ ਨਹੀਂ ਹੋਣਗੇ ਸ਼ਾਮਲ

ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ …