Breaking News
Home / ਪੰਜਾਬ / ਮੁਲਾਜ਼ਮ ਦੇ ਜਹਿਰ ਖਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਕੀਤੇ ਬਹਾਲ

ਮੁਲਾਜ਼ਮ ਦੇ ਜਹਿਰ ਖਾਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਨੌਕਰੀ ਤੋਂ ਫਾਰਗ ਕੀਤੇ 523 ਮੁਲਾਜ਼ਮ ਕੀਤੇ ਬਹਾਲ

ਐਸ.ਜੀ.ਪੀ.ਸੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਿੱਤੇ ਨਿਯੁਕਤੀ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਵਲੋਂ ਨੌਕਰੀ ਤੋਂ ਫਾਰਗ ਕੀਤੇ ਗਏ 523 ਮੁਲਾਜ਼ਮ ਬਹਾਲ ਹੋ ਗਏ ਹਨ ਅਤੇ ਮੁਲਾਜ਼ਮਾਂ ਨੇ ਪਿਛਲੇ ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਵੀ ਸਮਾਪਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਧਰਨੇ ‘ਤੇ ਬੈਠੇ ਇਨ੍ਹਾਂ ਮੁਲਾਜ਼ਮਾਂ ਵਿਚੋਂ ਇਕ ਮੁਲਾਜ਼ਮ ਨੇ ਜ਼ਹਿਰ ਨਿਗਲ ਲਿਆ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ ਬਹਾਲ ਕਰਨਾ ਹੀ ਠੀਕ ਸਮਝਿਆ।
ਨੌਕਰੀ ਤੋਂ ਫਾਰਗ ਕੀਤੇ ਇਨ੍ਹਾਂ ਮੁਲਾਜ਼ਮਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ। ਨਿਯੁਕਤੀ ਪੱਤਰ ਦੇਣ ਤੋਂ ਬਾਅਦ ਲੌਂਗੋਵਾਲ ਨੇ ਮੁਲਾਜ਼ਮਾਂ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਇਹ ਮੁਲਾਜ਼ਮ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠੇ ਹੋਏ ਸਨ। ਇਹ ਸਾਰੇ 523 ਮੁਲਾਜ਼ਮ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੇ ਕਾਰਜਕਾਲ ਦੌਰਾਨ ਭਰਤੀ ਹੋਏ ਸਨ ਅਤੇ ਜਿਨ੍ਹਾਂ ਨੂੰ ਮੌਜੂਦਾ ਪ੍ਰਧਾਨ ਭਾਈ ਲੌਂਗੋਵਾਲ ਨੇ ਨੌਕਰੀ ਤੋਂ ਫਾਰਗ ਕਰ ਦਿੱਤਾ ਸੀ।

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …