ਲੁਧਿਆਣਾ ਤੋਂ ਡਾ. ਦਲਜੀਤ ਚੀਮਾ ਹੋ ਸਕਦੇ ਹਨ ਅਕਾਲੀ ਦਲ ਦੇ ਉਮੀਦਵਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਇਆ ਹੋਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਨੇ ਜਬਰਦਸਤੀ ਟਿਕਟ ਦਿੱਤੀ ਹੈ , ਜਦਕਿ ਢੀਂਡਸਾ ਪਰਿਵਾਰ ਚੋਣ ਲੜਨ ਤੋਂ ਪਾਸਾ ਵੱਟ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਚੰਗਾ ਹੁੰਦਾ ਜੇਕਰ ਅਕਾਲੀ ਕਿਸੇ ਵਲੰਟੀਅਰ ਨੂੰ ਟਿਕਟ ਦੇ ਦਿੰਦੇ। ਭਗਵੰਤ ਨੇ ਅਕਾਲੀ ਦਲ ‘ਤੇ ਜ਼ੋਰਦਾਰ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਬਾਦਲਾਂ ਨੇ ਤਾਂ ਜਾਂਦੇ-ਜਾਂਦੇ ਕੈਪਟਨ ਅਮਰਿੰਦਰ ਦੇ ਕੇਸ ਵੀ ਫਾਰਗ ਕਰਵਾ ਦਿੱਤੇ ਸਨ ਅਤੇ ਹੁਣ ਕੈਪਟਨ ਬਾਦਲਾਂ ਨਾਲ ਲਿਹਾਜ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੰਗਰੂਰ ਤੋਂ ਭਗਵੰਤ ਮਾਨ ਦਾ ਮੁਕਾਬਲਾ ਪਰਮਿੰਦਰ ਸਿੰਘ ਢੀਂਡਸਾ ਨਾਲ ਹੋਣਾ ਅਤੇ ਕਾਂਗਰਸ ਨੇ ਅਜੇ ਤੱਕ ਸੰਗਰੂਰ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਦੂਜੇ ਪਾਸੇ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੁਧਿਆਣਾ ਹਲਕੇ ਤੋਂ ਡਾ. ਦਲਜੀਤ ਸਿੰਘ ਚੀਮਾ ਨੂੰ ਟਿਕਟ ਦਿੱਤੀ ਜਾ ਸਕਦੀ ਹੈ, ਜਿਸ ਦੀ ਸਿਆਸੀ ਹਲਕਿਆਂ ਵਿਚ ਚਰਚਾ ਛਿੜੀ ਹੋਈ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …