ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੀਤਾ ਸਪੱਸ਼ਟ – ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਕਾਂਗਰਸੀ ਉਮੀਦਵਾਰਾਂ ਨੂੰ ਜਿਤਾਵਾਂਗੇ
ਜਲੰਧਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਚੰਡੀਗੜ੍ਹ ਤੋਂ ਟਿਕਟ ਨਹੀਂ ਦਿੱਤੀ ਅਤੇ ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਸ ਨੂੰ ਲੈ ਕੇ ਨਰਾਜ਼ ਚੱਲ ਰਹੇ ਹਨ। ਹੁਣ ਇਸ ਸਬੰਧੀ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਨੇ ਜਲੰਧਰ ਵਿਚ ਸਪੱਸ਼ਟ ਕੀਤਾ ਕਿ ਡਾ. ਨਵਜੋਤ ਸਿੱਧੂ ਪੰਜਾਬ ਦੇ ਕਿਸੇ ਵੀ ਹੋਰ ਹਲਕੇ ਤੋਂ ਚੋਣ ਨਹੀਂ ਲੜੇਗੀ। ਉਨ੍ਹਾਂ ਚੰਡੀਗੜ੍ਹ ਤੋਂ ਦਾਅਵੇਦਾਰੀ ਪੇਸ਼ ਕੀਤੀ ਸੀ, ਪਰ ਹਾਈਕਮਾਂਡ ਨੂੰ ਮਨਜੂਰ ਨਹੀਂ ਸੀ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਗੁੱਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਚੰਡੀਗੜ੍ਹ ਤੋਂ ਪਵਨ ਬਾਂਸਲ ਵਿੱਚ ਭਰੋਸਾ ਜਤਾਇਆ ਹੈ ਇਸ ਲਈ ਉਹ ਬਾਂਸਲ ਦੀ ਚੋਣਾਂ ਦੌਰਾਨ ਪੂਰੀ ਮਦਦ ਕਰਨਗੇ। ਉਨ੍ਹਾਂ ਦਾ ਟੀਚਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣਾ ਹੈ, ਜਿਹੜਾ ਤਾਂ ਹੀ ਪੂਰਾ ਹੋ ਸਕਦਾ ਹੈ, ਜੇਕਰ ਉਹ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …