ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਗਿਲੇ-ਸ਼ਿਕਵੇ ਦੂਰ ਕੀਤੇ ਅਤੇ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਲਈ ਕਮਰ ਕੱਸ ਲਈ। ਉਹ 40 ਦਿਨ ਪ੍ਰਚਾਰ ਮੁਹਿੰਮ ਨਾਲ ਜੁੜੇ ਰਹਿਣਗੇ।
ਸਿੱਧੂ ਵੱਲੋਂ ਦਿੱਲੀ ਵਿਚ ਰਾਹੁਲ ਗਾਂਧੀ ਨਾਲ ਖੁਸ਼ਨੁਮਾ ਮਾਹੌਲ ਵਿੱਚ ਮੁਲਾਕਾਤ ਕੀਤੀ ਗਈ। ਉੱਥੋਂ ਸਿੱਧੂ ਨੂੰੰ ਕਾਂਗਰਸ ਲਈ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਮਿਲੀ ਅਤੇ ਸਿੱਧੂ ਨੂੰ ਚੋਣ ਪ੍ਰਚਾਰ ਦੀ ਤਿਆਰੀ ਲਈ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨਾਲ ਗੱਲਬਾਤ ਕਰਕੇ ਅਗਲੀ ਰਣਨੀਤੀ ਵਿਚਾਰਨ ਦੀ ਹਦਾਇਤ ਕੀਤੀ ਗਈ। ਸਿੱਧੂ ਨੇ ਇਨ੍ਹਾਂ ਦੋਵਾਂ ਆਗੂਆਂ ਨਾਲ ਮੁਲਕਾਤ ਕਰਨ ਮਗਰੋਂ ਦੱਸਿਆ ਕਿ ਉਹ ਚੋਣ ਪ੍ਰਚਾਰ ਵਿਚ ਜੁਟ ਜਾਣਗੇ। ਉਨ੍ਹਾਂ ਵੱਲੋਂ ਦੇਸ਼ ਭਰ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਕੀਤਾ ਜਾਵੇਗਾ।
ਪੰਜਾਬ ਦੇ ਇਸ ਮੰਤਰੀ ਤੇ ਸਾਬਕਾ ਕ੍ਰਿਕਟ ਖਿਡਾਰੀ ਦੀ ਚੋਣ ਪ੍ਰਚਾਰਕ ਵਜੋਂ ਉਨ੍ਹਾਂ ਇਲਾਕਿਆਂ ਵਿੱਚ ਵਿਸ਼ੇਸ਼ ਮੰਗ ਰਹਿੰਦੀ ਹੈ, ਜੋ ਸਿਰਫ਼ ਪੰਜਾਬੀ ਵਸੋਂ ਵਾਲੇ ਇਲਾਕੇ ਹਨ ਜਾਂ ਜਿੱਥੇ ਨੌਜਵਾਨਾਂ ਵਿੱਚ ਕ੍ਰਿਕਟ ਸਿਤਾਰਿਆਂ ਪ੍ਰਤੀ ਖਿੱਚ ਰਹਿੰਦੀ ਹੈ। ਉਹ ਲੱਛੇਦਾਰ ਭਾਸ਼ਣਾਂ ਲਈ ਜਾਣੇ ਜਾਂਦੇ ਹਨ ਤੇ ਕਾਮੇਡੀ ਪ੍ਰੋਗਰਾਮਾਂ ਕਾਰਨ ਦੇਸ਼-ਵਿਦੇਸ਼ ਵਿੱਚ ਹਾਸਰਸ ਸ਼ਖ਼ਸੀਅਤ ਵਜੋਂ ਵੀ ਪਛਾਣ ਰੱਖਦੇ ਹਨ। ਸਿੱਧੂ ਵੱਲੋਂ ਕਾਂਗਰਸ ਲਈ ਦਿੱਲੀ ਦੇ ਰਾਜੌਰੀ ਗਾਰਡਨ ਸਮੇਤ ਹੋਰ ਇਲਾਕਿਆਂ ਵਿੱਚ ਚੋਣ ਪ੍ਰਚਾਰ ਕੀਤਾ ਜਾ ਚੁੱਕਿਆ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …