ਇਸਲਾਮਾਬਾਦ : ਪਾਕਿਸਤਾਨ ਦੇ ਮੰਤਰੀ ਮੰਡਲ ਨੇ ਲਹਿੰਦੇ ਪੰਜਾਬ ਦੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ। ਨਨਕਾਣਾ ਸਾਹਿਬ ਦਾ ਉੱਚ ਇਤਿਹਾਸਕ ਅਤੇ ਧਾਰਮਿਕ ਮਹੱਤਵ ਹੈ ਅਤੇ ਵਿਸ਼ਵ ਭਰ ਦੇ ਸਿੱਖ ਸ਼ਰਧਾਲੂਆਂ ਲਈ ਪ੍ਰਸਿੱਧ ਤੀਰਥ ਸਥਾਨ ਹੈ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਨੇ ਨਨਕਾਣਾ ਸਾਹਿਬ ਵਿਖੇ ਰੇਲਵੇ ਸਟੇਸ਼ਨ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਸਟੇਸ਼ਨ ਦਾ ਨਾਮ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ।
Check Also
ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ …