ਚੰਡੀਗੜ੍ਹ : ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਪੰਜਾਬ ਦੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਬਹਿਬਲ ਕਲਾਂ ਵਿੱਚ ਹੋਈ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਕਿਹਾ ਕਿ ਆਈ.ਜੀ. ਤਫਤੀਸ਼ ਦੇ ਆਖਰੀ ਪੜਾਅ ਤਕ ਪਹੁੰਚ ਚੁੱਕਾ ਸੀ, ਜਿਸ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਹੋਣ ਦੀ ਆਸ ਨੇੜੇ ਲੱਗ ਗਈ ਸੀ। ਉਨ੍ਹਾਂ ਕਿਹਾ ਕਿ ਆਈ.ਜੀ. ਨੂੰ ਵਾਪਸ ਉਸੇ ਅਹੁਦੇ ‘ਤੇ ਲਿਆਉਣਾ ਜ਼ਰੂਰੀ ਹੈ। ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਅਜੀਤ ਸਿੰਘ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਸਿਆਸੀ ਦਬਾਅ ਕਰਕੇ ਹੀ ਹੋਈ ਹੈ।
‘ਚੋਣ ਕਮਿਸ਼ਨ ਦਾ ਫੈਸਲਾ ਪੱਖਪਾਤੀ ਅਤੇ ਹੈਰਾਨ ਕਰਨ ਵਾਲਾ ਹੈ। ਭਾਜਪਾ ਦੇ ਇਸ਼ਾਰੇ ‘ਤੇ ਚੋਣ ਕਮਿਸ਼ਨ ਨੇ ਪੰਜਾਬ ਵਿਚ ਅਕਾਲੀਆਂ ਨੂੰ ਬਚਾਉਣ ਲਈ ਇਹ ਫੈਸਲਾ ਲਿਆ ਹੈ।’
-ਕੈਪਟਨ ਅਮਰਿੰਦਰ ਸਿੰਘ
Home / ਹਫ਼ਤਾਵਾਰੀ ਫੇਰੀ / ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲਾਂ ਕਲਾਂ ਗੋਲੀ ਕਾਂਡ ਦੇ ਪੀੜਤਾਂ ਨੇ ਖੜਕਾਇਆ ਚੋਣ ਕਮਿਸ਼ਨ ਦਾ ਬੂਹਾ
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …