ਮੋਗਾ/ਬਿਊਰੋ ਨਿਊਜ਼ : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਵਜ਼ਾਰਤ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਬੀਬੀ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਡੈਮੋਕਰੈਟਿਕ ਅਲਾਇੰਸ ਵੱਲੋਂ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਹੈ। ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬੀਬੀ ਨਵਜੋਤ ਕੌਰ ਸਿੱਧੂ ਚਾਹੁਣ ਤਾਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਉਨ੍ਹਾਂ ਨੂੰ ਚੰਡੀਗੜ੍ਹ ਸੰਸਦੀ ਸੀਟ ਤੋਂ ਟਿਕਟ ਦੇਣ ਲਈ ਤਿਆਰ ਹੈ ਅਤੇ ਉਹ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਚੋਣਾਂ ਵਿਚ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ। ਖਹਿਰਾ ਨੇ ਕਿਹਾ ਕਿ ਸਿੱਧੂ ਦੀ ਆਵਾਜ਼ ਕਾਂਗਰਸ ਵਿਚ ਨਹੀਂ ਚੱਲ ਸਕਦੀ, ਜਿਸ ਸਦਕਾ ਉਨ੍ਹਾਂ ਨੂੰ ਅੱਜ ਨਹੀਂ ਤਾਂ ਕੱਲ੍ਹ ਕਾਂਗਰਸੀਆਂ ਦਾ ਖਹਿੜਾ ਛੱਡਣਾ ਪਵੇਗਾ।
Check Also
ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ
ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ ਨੰਗਲ/ਬਿਊਰੋ ਨਿਊਜ਼ : …