ਲੁਧਿਆਣਾ/ਬਿਊਰੋ ਨਿਊਜ਼ : ਲੰਮੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੈਂਬਰਾਂ ਨੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਚੋਣ ਮੈਦਾਨ ਵਿੱਚ ਉਤਾਰ ਦਿੱਤਾ। ਇਸ ਸਬੰਧੀ ਐਲਾਨ ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕੀਤਾ।
ਲੋਕ ਇਨਸਾਫ਼ ਪਾਰਟੀ ਵੱਲੋਂ ਮੁੱਖ ਦਫ਼ਤਰ ਕੋਟ ਮੰਗਲ ਸਿੰਘ ਵਿਚ ਪਾਰਟੀ ਦੇ ਵਰਕਰਾਂ ਦਾ ਇਕੱਠ ਕੀਤਾ ਗਿਆ ਸੀ, ਜਿੱਥੇ ਪਾਰਟੀ ਦੀ ਸਮੂਹ ਮੈਂਬਰਸ਼ਿਪ ਨੇ ਲੁਧਿਆਣਾ ਤੋਂ ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ। ਉਹ ਚੋਣ ਨਿਸ਼ਾਨ ‘ਲੈਟਰ ਬਾਕਸ’ ਉਤੇ ਚੋਣ ਲੜਨਗੇ। ਪਾਰਟੀ ਮੁਖੀ ਦਾ ਨਾਂ ਐਲਾਨੇ ਜਾਣ ਤੋਂ ਬਾਅਦ ਉਹ ਦਫ਼ਤਰ ਤੋਂ ਸਭ ਤੋਂ ਪਹਿਲਾਂ ਆਪਣੀ ਮਾਤਾ ਕੋਲ ਆਸ਼ੀਰਵਾਦ ਲੈਣ ਪੁੱਜੇ ਤੇ ਫਿਰ ਗੁਰਦੁਆਰਾ ਕੋਟ ਮੰਗਲ ਸਿੰਘ ਵਿਖੇ ਚੋਣਾਂ ਵਿੱਚ ਜਿੱਤ ਪ੍ਰਾਪਤੀ ਦੀ ਅਰਦਾਸ ਕਰਵਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦਾ ਇਨ੍ਹਾਂ ਚੋਣਾਂ ਵਿੱਚ ਮੁੱਖ ਏਜੰਡਾ ਲੁਧਿਆਣਾ ਦਾ ਵਿਕਾਸ, ਮਾਫ਼ੀਆ ਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਤੇ ਚਿੱਟੇ ਦਾ ਖ਼ਾਤਮਾ ਕਰਨਾ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …