Breaking News
Home / ਪੰਜਾਬ / ‘ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ

‘ਆਪ’ ਨੇ ਪਟਿਆਲਾ ਤੋਂ ਨੀਨਾ ਮਿੱਤਲ ਤੇ ਫ਼ਿਰੋਜ਼ਪੁਰ ਤੋਂ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਲੋਕ ਸਭਾ ਹਲਕਾ ਪਟਿਆਲਾ ਅਤੇ ਫ਼ਿਰੋਜ਼ਪੁਰ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨੀਨਾ ਮਿੱਤਲ ਨੂੰ ਪਟਿਆਲਾ ਅਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਗਿਆ ਹੈ। ਰਾਜਪੁਰਾ ਨਾਲ ਸਬੰਧਤ ਨੀਨਾ ਮਿੱਤਲ ਪਾਰਟੀ ਦੇ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਹੈ। ਨੀਨਾ ਮਿੱਤਲ (47) ਇੱਕ ਸਫਲ ਕਾਰੋਬਾਰੀ ਮਹਿਲਾ ਹੋਣ ਦੇ ਨਾਲ ਸਮਾਜ ਸੇਵਕਾ ਵਜੋਂ ਵੀ ਸਰਗਰਮ ਹੈ।
‘ਆਪ’ ਨੇ ਅਮਨ ਅਰੋੜਾ ਨੂੰ ਪੰਜਾਬ ਦੀ ਚੋਣ ਪ੍ਰਚਾਰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੂੰ ਲੋਕ ਸਭਾ ਚੋਣਾਂ ਲਈ ਸੂਬੇ ਦੀ ਪ੍ਰਚਾਰ ਕੰਪੇਨ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਦਿੱਲੀ ਵਿਖੇ ਚੋਣਾਂ ਨੂੰ ਲੈ ਕੇ ਹੋਈ ਕੋਰ ਕਮੇਟੀ ਦੀ ਬੈਠਕ ਦੌਰਾਨ ਕੰਪੇਨ ਕਮੇਟੀ ਦੀ ਸਰਬਸੰਮਤੀ ਨਾਲ ਕਮਾਨ ਅਮਨ ਅਰੋੜਾ ਨੂੰ ਸੌਂਪੀ ਗਈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇਸ ਬਾਰੇ ਐਲਾਨ ਕਰਦੇ ਹੋਏ ਦੱਸਿਆ ਕਿ ਅਮਨ ਅਰੋੜਾ ਦੇ ਲੰਬੇ ਤਜਰਬੇ ਅਤੇ ਸਿਆਸੀ ਕਾਬਲੀਅਤ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕਾਂਗਰਸੀਆਂ, ਭਾਜਪਾ ਅਤੇ ਬਾਦਲਾਂ ਵਾਂਗ ਪੈਸੇ ਦੇ ਅੰਬਾਰ ਤਾਂ ਨਹੀਂ ਹਨ, ਪ੍ਰੰਤੂ ਆਮ ਆਦਮੀ ਦਾ ਸਾਥ ਜ਼ਰੂਰੀ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …