ਮੋਦੀ ਵਲੋਂ ਕੀਤੀ ਜਾ ਰਹੀ ਚੋਣ ਜ਼ਾਬਤੇ ਦੀ ਉਲੰਘਣਾ ਦੀ ਵੀ ਕੀਤੀ ਸ਼ਿਕਾਇਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨ੍ਹਾਂ ਦੇ ਅਹੁਦੇ ‘ਤੇ ਮੁੜ ਬਹਾਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਅਕਾਲੀ ਲੀਡਰ ਨਰੇਸ਼ ਗੁਜਰਾਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁੱਖ ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਤਬਾਦਲਾ ਕਰ ਦਿੱਤਾ ਸੀ। ਕੈਪਟਨ ਨੇ ਚਿੱਠੀ ਵਿਚ ਇਹ ਮੰਗ ਕੀਤੀ ਹੈ ਕਿ ਕਮਿਸ਼ਨ ਵਲੋਂ ਆਪਣੇ ਫ਼ੈਸਲੇ ਦੀ ਸਮੀਖਿਆ ਕੀਤੀ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਨਰਿੰਦਰ ਮੋਦੀ ਵੱਲੋਂ ਵਾਰ-ਵਾਰ ਚੋਣ ਜ਼ਾਬਤੇ ਦੀ ਉਲੰਘਣਾ ਦੀ ਜਾਂਚ ਸਬੰਧੀ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਵੀ ਕਰ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਵੇਂ ਵੋਟਰਾਂ ਨੂੰ ਲੁਭਾਉਣ ਲਈ ਵਾਰ-ਵਾਰ ਬਾਲਾਕੋਟ ਤੇ ਪੁਲਵਾਮਾ ਹਮਲੇ ਦਾ ਜ਼ਿਕਰ ਕਰ ਰਹੇ ਹਨ ਜੋ ਬੇਹੱਦ ਸ਼ਰਮਨਾਕ ਹੈ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …