ਪਿੰਡ ਲਿਬੜਾ ‘ਚ ਨਸ਼ੇ ਦੀ ਓਵਰ ਡੋਜ਼ ਨਾਲ 21 ਸਾਲਾ ਨਿਰਭੈ ਸਿੰਘ ਦੀ ਹੋਈ ਮੌਤ
ਖੰਨਾ/ਬਿਊਰੋ ਨਿਊਜ਼
ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਖੰਨਾ ਨੇੜਲੇ ਪਿੰਡ ਲਿਬੜਾ ਦੇ ਇਕ 21 ਸਾਲਾ ਨੌਜਵਾਨ ਨਿਰਭੈ ਸਿੰਘ ਦੀ ਨਸ਼ੇ ਦੀ ਓਡਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦੇ ਜਾਲ ਵਿਚ ਫਸ ਗਿਆ ਸੀ। ਜਾਣਕਾਰੀ ਮਿਲੀ ਹੈ ਕਿ ਮ੍ਰਿਤਕ ਨਿਰਭੈ ਸਿੰਘ ਦੇ ਕਮਰੇ ਵਿਚੋਂ ਇਕ ਸਮੈਕ ਪੀਣ ਵਾਲਾ ਕਾਗਜ਼ ਵੀ ਮਿਲਿਆ ਅਤੇ ਉਸਦੇ ਸਕੂਟਰ ਵਿਚੋਂ ਵੀ ਨਸ਼ਾ ਬਰਾਮਦ ਹੋਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤਾਂ ਸੂਬੇ ਵਿਚੋਂ ਨਸ਼ੇ ਖਤਮ ਕਰਨ ਦੇ ਦਾਅਵੇ ਕਰਦੀ ਹੈ, ਪਰ ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਚਰਚਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …