Breaking News
Home / ਪੰਜਾਬ / ਕਾਂਗਰਸ ਪਾਰਟੀ ਨੇ ਮੁਨੀਸ਼ ਤਿਵਾੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਦਿੱਤੀ ਟਿਕਟ

ਕਾਂਗਰਸ ਪਾਰਟੀ ਨੇ ਮੁਨੀਸ਼ ਤਿਵਾੜੀ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਦਿੱਤੀ ਟਿਕਟ

‘ਆਪ’ ਨੇ ਬਠਿੰਡਾ ਤੋਂ ਪ੍ਰੋ. ਬਲਜਿੰਦਰ ਕੌਰ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੁਨੀਸ਼ ਤਿਵਾੜੀ ਅਤੇ ਸੰਗਰੂਰ ਤੋਂ ਕੇਵਲ ਸਿੰਘ ਢਿੱਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰਾਂ ਬਾਰੇ ਫੈਸਲਾ ਇਕ ਵਾਰ ਫਿਰ ਟਲ ਗਿਆ ਹੈ। ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਅਤੇ ਸੁਨੀਲ ਜਾਖੜ ਦੀ ਮੀਟਿੰਗ ਹੋਣ ਤੋਂ ਬਾਅਦ ਹੀ ਮੁਨੀਸ਼ ਤਿਵਾੜੀ ਅਤੇ ਕੇਵਲ ਢਿੱਲੋਂ ਦੀ ਟਿਕਟ ਬਾਰੇ ਫੈਸਲਾ ਹੋਇਆ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਭਗਵੰਤ ਮਾਨ ਸੰਗਰੂਰ ਤੋਂ ਉਮੀਦਵਾਰ ਹਨ, ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਦਿੱਤੀ ਹੈ ਅਤੇ ਪੰਜਾਬ ਡੈਮੋਕਰੇਟਿਕ ਅਲਾਇੰਸ ਨੇ ਜੱਸੀ ਜਸਰਾਜ ਨੂੰ ਮੈਦਾਨ ਵਿਚ ਲਿਆਂਦਾ ਹੈ।
ਉਧਰ ਦੂਜੇ ਪਾਸੇ ਚਰਚਿਤ ਸੀਟ ਬਠਿੰਡਾ ਤੋਂ ਆਮ ਆਦਮੀ ਪਾਰਟੀ ਨੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਧਿਆਨ ਰਹੇ ਕਿ ਅਕਾਲੀ ਦਲ ਤੇ ਕਾਂਗਰਸ ਵਲੋਂ ਹਾਲੇ ਤੱਕ ਬਠਿੰਡਾ ਤੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ, ਪਰ ਪੰਜਾਬ ਡੈਮੋਕਰੇਟਿਕ ਅਲਾਇੰਸ ਵਲੋਂ ਸੁਖਪਾਲ ਸਿੰਘ ਖਹਿਰਾ ਬਠਿੰਡਾ ਤੋਂ ਉਮੀਦਵਾਰ ਹਨ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …