ਗੁਰਦੁਆਰਾ ਪੰਜਾ ਸਾਹਿਬ ਤੋਂ ਹੋਣੀ ਸੀ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਪੰਜਾ ਸਾਹਿਬ ‘ਚ ਸਿੱਖ ਫਾਰ ਜਸਟਿਸ ਵਲੋਂ ਰਿਫਰੈਂਡਮ 2020 ਲਈ ਕੀਤੇ ਜਾਣ ਵਾਲੇ ਰਜਿਸਟ੍ਰੇਸ਼ਨ ਪ੍ਰੋਗਰਾਮ ‘ਤੇ ਰੋਕ ਲਗਾ ਦਿੱਤੀ। ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਗੁਰਦੁਆਰਾ ਪੰਜਾ ਸਾਹਿਬ ਵਿਚ ਆਯੋਜਿਤ ਧਾਰਮਿਕ ਦੀਵਾਨ ਮੌਕੇ ਦੇਸ਼ ਵਿਦੇਸ਼ਾਂ ਤੋਂ ਪਹੁੰਚੀ ਸੰਗਤ ਦੇ ਸਾਹਮਣੇ ਇਸਦਾ ਐਲਾਨ ਕੀਤਾ ਜਾਣਾ ਸੀ। ਸਿੱਖ ਫਾਰ ਜਸਟਿਸ ਦੇ ਮੈਂਬਰਾਂ ਨੂੰ ਗੁਰਦੁਆਰਾ ਪੰਜਾ ਸਾਹਿਬ ਵਿਚ ਰਿਫਰੈਂਡਮ 2020 ਦੇ ਬੈਨਰ ਵੀ ਨਹੀਂ ਲਗਾਉਣ ਦਿੱਤੇ ਗਏ। ਉਧਰ ਦੂਜੇ ਪਾਸੇ ਸਿੱਖ ਫਾਰ ਜਸਟਿਸ ਦੇ ਮੈਂਬਰ ਗੁਰਪਤਵੰਤ ਸਿੰਘ ਪੰਨੂ ਨੇ ਅਰੋਪ ਲਗਾਇਆ ਕਿ ਰਜਿਸਟ੍ਰੇਸ਼ਨ ਵਾਲੇ ਪ੍ਰੋਗਰਾਮ ‘ਤੇ ਰੋਕ ਲਗਾ ਕੇ ਪਾਕਿਸਤਾਨ ਦੇ ਪ੍ਰਧਾਨ ਇਮਰਾਨ ਖਾਨ ਤੇ ਆਰਮੀ ਚੀਫ ਬਾਜਵਾ ਨੇ ਭਾਰਤ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਕਰਤਾਰਪੁਰ ਕੋਡੀਡੋਰ ਸਬੰਧੀ ਭਲਕੇ 16 ਅਪ੍ਰੈਲ ਨੂੰ ਹੋ ਰਹੀ ਭਾਰਤ-ਪਾਕਿ ਵਿਚਕਾਰ ਗੱਲਬਾਤ ਤੋਂ ਪਹਿਲਾਂ ਇਸ ਫੈਸਲੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Check Also
ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਵਧੀ – ਰਾਜਾ ਵੜਿੰਗ ਨੇ ਦੋ ਆਗੂਆਂ ਦੀ ਪਾਰਟੀ ’ਚ ਵਾਪਸੀ ਤੋਂ ਕੀਤਾ ਇਨਕਾਰ
ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਦੋ ਆਗੂਆਂ ਨੂੰ ਮੁੜ ਕਾਂਗਰਸ ਪਾਰਟੀ …