Breaking News
Home / ਭਾਰਤ / ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਦਿਹਾਂਤ

ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਦਿਹਾਂਤ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ

ਬਲਾਚੌਰ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਲੰਬੀ ਬਿਮਾਰੀ ਤੋਂ ਬਾਅਦ ਮੁਹਾਲੀ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 73 ਵਰ੍ਹਿਆਂ ਦੇ ਸਨ ਤੇ ਚਾਰ ਵਾਰ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਸਨ। ਨੰਦ ਲਾਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਕਰੀਮਪੁਰ ਧਿਆਨੀ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਚੌਧਰੀ ਨੰਦ ਲਾਲ ਨੂੰ ਅੰਤਿਮ ਵਿਦਾਈ ਦਿੱਤੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਹੋਰ ਬਹੁਤ ਸਾਰੇ ਰਾਜਨੀਤਕ ਆਗੂਆਂ ਨੇ ਚੌਧਰੀ ਨੰਦ ਲਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …