ਕਾਂਗਰਸ ਨੇ ਚੋਣ ਕਮਿਸ਼ਨ ਕੋਲੋਂ ਜਾਂਚ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਇਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿਚ ਪਿਛਲੇ ਦਿਨੀਂ ਚਿਤਰਦੁਰਗਾ ਪਹੁੰਚੇ ਨਰਿੰਦਰ ਮੋਦੀ ਦੇ ਹੈਲੀਕਾਪਟਰ ਵਿਚੋਂ ਇਕ ਕਾਲੇ ਰੰਗ ਦੇ ਬਕਸੇ ਨੂੰ ਉਤਾਰਦੇ ਹੋਏ ਦਿਖਾਇਆ ਗਿਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਬਕਸੇ ਨੂੰ ਪ੍ਰਧਾਨ ਮੰਤਰੀ ਦੇ ਕਾਫਲੇ ਤੋਂ ਚੁੱਪ-ਚਾਪ ਦੂਰ ਲਿਜਾਇਆ ਗਿਆ ਅਤੇ ਬਾਅਦ ਵਿਚ ਇਕ ਨਿੱਜੀ ਵਾਹਨ ਵਿਚ ਰੱਖਿਆ ਗਿਆ। ਉਸ ਬਕਸੇ ਵਿਚ ਕੀ ਸੀ, ਇਸ ਨੂੰ ਲੈ ਕੇ ਰਹੱਸ ਬਣਿਆ ਹੋਇਆ ਹੈ। ਕਾਂਗਰਸ ਨੇ ਚੋਣ ਕਮਿਸ਼ਨ ਕੋਲੋਂ ਇਸ ਸਬੰਧੀ ਜਾਂਚ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਈ.ਵੀ.ਐਮ. ਨੂੰ ਲੈ ਕੇ ਵੀ ਵਿਰੋਧੀ ਪਾਰਟੀਆਂ ਮੋਦੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀਆਂ ਹਨ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …