ਰਾਹੁਲ ਦਾ ਕਹਿਣਾ ਸੀ – ਅਦਾਲਤ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਹੋਇਆ ਹੈ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ-ਅੰਦਰ 22 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਰਾਫੇਲ ਮਾਮਲੇ ਵਿਚ ਹੋ ਰਹੀ ਸੁਣਵਾਈ ‘ਤੇ ਅਦਾਲਤ ਨੇ ਕੇਂਦਰ ਸਰਕਾਰ ਦੀ ਦਲੀਲ ਨੂੰ ਖਾਰਜ ਕਰਦੇ ਹੋਏ ਕਿਹਾ ਸੀ ਕਿ ਗੁਪਤ ਦਸਤਾਵੇਜ਼ਾਂ ਨੂੰ ਸਬੂਤ ਮੰਨਿਆ ਜਾ ਸਕਦਾ ਹੈ। ਇਸ ਸਬੰਧੀ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਅੱਜ ਮੰਨ ਲਿਆ ਹੈ ਕਿ ਰਾਫੇਲ ਮਾਮਲੇ ਵਿਚ ਭ੍ਰਿਸ਼ਟਾਚਾਰ ਹੋਇਆ ਹੈ। ਉਸਦੇ ਇਸ ਬਿਆਨ ਦੇ ਖਿਲਾਫ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਨੇ ਪਟੀਸ਼ਨ ਪਾਈ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਰਾਹੁਲ ਨੇ ਅਮੇਠੀ ਵਿਚ ਕਿਹਾ ਸੀ ਕਿ ਚੌਕੀਦਾਰ ਨੇ ਚੋਰੀ ਕੀਤੀ ਹੈ ਅਤੇ ਦੇਸ਼ ਦੇ 30 ਹਜ਼ਾਰ ਕਰੋੜ ਰੁਪਏ ਚੋਰੀ ਕਰਕੇ ਅਨਿਲ ਅੰਬਾਨੀ ਨੂੰ ਦਿੱਤੇ ਹਨ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …