ਸਿਸੋਦੀਆ ਨੇ ਕਿਹਾ – ਪਾਰਟੀ ਕੋਲ ਪੈਸਿਆਂ ਦੀ ਕਮੀ, ਪਰ ਵਰਕਰ ਜ਼ਿਆਦਾ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਹੁਣ ਦਿੱਲੀ ਦੀ ਤਰਜ਼ ‘ਤੇ ਪੰਜਾਬ ‘ਚ ਘਰੋ-ਘਰੀ ਜਾ ਕੇ ਚੋਣ ਪ੍ਰਚਾਰ ਕਰੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਸੰਗਰੂਰ ਵਿਚ ਦੱਸਿਆ ਕਿ ਪੰਜਾਬ ਦੇ ਹਰ ਲੋਕ ਸਭਾ ਹਲਕੇ ਦੇ ਦੋ ਲੱਖ ਪਰਿਵਾਰ ਉਨ੍ਹਾਂ ਦੇ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਤੇ ਪੰਜਾਬ ਵਿੱਚ ਇਕੱਲੇ ਚੋਣਾਂ ਲੜਨਗੇ ਜਦਕਿ ਹਰਿਆਣਾ ਵਿੱਚ ਉਨ੍ਹਾਂ ਦਾ ਗਠਜੋੜ ਹੋ ਗਿਆ ਹੈ। ਸਿਸੋਦੀਆ ਨੇ ਕਿਹਾ ਕਿ ‘ਆਪ’ ਕੋਲ ਚੋਣ ਲੜਨ ਲਈ ਪੈਸੇ ਨਹੀਂ ਹਨ ਪਰ ਉਨ੍ਹਾਂ ਕੋਲ ਵਰਕਰ ਜ਼ਰੂਰ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਸਾਡੇ ਵਰਕਰ ਹੀ ਸਾਡਾ ਮਜ਼ਬੂਤ ਵੋਟ ਬੈਂਕ ਹਨ, ਜਿਨ੍ਹਾਂ ਦੇ ਸਿਰ ‘ਤੇ ਹੀ ਅਸੀਂ ਚੰਗਾ ਪ੍ਰਦਰਸ਼ਨ ਕਰਾਂਗੇ। ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਬੇਅਦਬੀਆਂ ਅਤੇ ਕਾਂਗਰਸ ਸਰਕਾਰ ਚੋਣ ਵਾਅਦੇ ਪੂਰੇ ਨਾ ਕਰਨ ਕਰਕੇ ਆਪਣਾ ਆਧਾਰ ਗੁਆ ਚੁੱਕੀਆਂ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …