ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਅਗਸਤ ਮਹੀਨੇ ਤੱਕ ਟਾਲੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਸੁਪਰੀਮ ਕੋਰਟ ਨੇ ਅਗਸਤ ਮਹੀਨੇ ਤੱਕ ਟਾਲ ਦਿੱਤੀ ਹੈ। ਇਸ ਤਰ੍ਹਾਂ ਜ਼ਮਾਨਤ ਦੀ ਆਸ ਲਗਾਈ ਬੈਠੇ ਸੱਜਣ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਸੱਜਣ ਕੁਮਾਰ ਨੂੰ ਘੱਟੋ-ਘੱਟ ਅਗਸਤ ਮਹੀਨੇ ਤੱਕ ਜੇਲ੍ਹ ‘ਚ ਰਹਿਣਾ ਪਵੇਗਾ। ਸੱਜਣ ਕੁਮਾਰ ਦੇ ਵਕੀਲ ਨੇ ਅਦਾਲਤ ਵਿੱਚ ਗੋਧਰਾ ਕਾਂਡ ਸਮੇਤ ਕਾਫੀ ਦਲੀਲਾਂ ਵੀ ਦਿੱਤੀਆਂ ਪਰ ਅਦਾਲਤ ਨੇ ਸੁਣਵਾਈ ਟਾਲ ਦਿੱਤੀ। ਧਿਆਨ ਰਹੇ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰਕੇ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੋਈ ਹੈ, ਜਿਸ ਵਿਚ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ ਵਿਚ ਸਿੱਖਾਂ ਦੇ ਕਤਲੇਆਮ ਮਾਮਲੇ ‘ਚ ਦੋਸ਼ੀ ਠਹਿਰਾਉਂਦੇ ਹੋਏ ਸਜ਼ਾ ਸੁਣਾਈ ਸੀ। ਸੱਜਣ ਕੁਮਾਰ ਖ਼ਿਲਾਫ਼ ਸਿੱਖ ਕਤਲੇਆਮ ਦੇ ਹੋਰ ਮਾਮਲਿਆਂ ਦੀ ਸੁਣਵਾਈ ਵੀ ਚੱਲ ਰਹੀ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …