ਸੜਕਾਂ, ਸਰਕਾਰੀ ਦਫਤਰ ਅਤੇ ਰਾਵੀ ਦਰਿਆ ‘ਤੇ ਪੁਲ ਬਣਾਉਣ ਨੂੰ ਲੈ ਕੇ ਹੋਇਆ ਵਿਚਾਰ ਵਟਾਂਦਰਾ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਸਬੰਧੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ਉਤੇ ਜ਼ੀਰੋ ਲਾਈਨ ‘ਤੇ ਦੋਹਾਂ ਦੇਸ਼ਾਂ ਦੇ ਅਧਿਕਾਰੀਆਂ ਵਿਚਾਲੇ ਅੱਜ ਇੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿਚ ਦੋਵਾਂ ਦੇਸ਼ਾਂ ਦੇ ਤਕਨੀਕੀ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ ਅਤੇ ਮੀਡੀਆ ਕੋਲੋਂ ਦੂਰੀ ਬਣਾਈ ਰੱਖੀ। ਫਿਰ ਵੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੀਟਿੰਗ ਵਿਚ ਲਾਂਘਾ ਬਣਾਉਣ ਲਈ ਸੜਕਾਂ, ਸਰਕਾਰੀ ਦਫ਼ਤਰ, ਟਰਮੀਨਲ ਤੇ ਪਾਕਿਸਤਾਨ ਵੱਲ ਰਾਵੀ ਦਰਿਆ ‘ਤੇ ਪੁਲ਼ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਲਾਂਘੇ ਦੀ ਉਸਾਰੀ ਦੇ ਨਾਲ ਹੀ ਇਸ ਬੈਠਕ ਦਾ ਮੁੱਖ ਮਕਸਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇਮੀਗ੍ਰੇਸ਼ਨ ਅਤੇ ਕਸਟਮ ਦੀਆਂ ਰਸਮੀ ਕਾਰਵਾਈਆਂ ‘ਤੇ ਚਰਚਾ ਕਰਨਾ ਵੀ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …