ਕੁੰਵਰ ਵਿਜੇ ਪ੍ਰਤਾਪ ਦੇ ਤਬਦਾਲੇ ਨਾਲ ਕਾਂਗਰਸ ਦਾ ਗੇਮ ਪਲਾਨ ਹੋਇਆ ਖਤਮ
ਰੂਪਨਗਰ/ਬਿਊਰੋ ਨਿਊਜ਼
ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਸਬੰਧੀ ਚੋਣ ਕਮਿਸ਼ਨ ਨੂੰ ਮਿਲੇ ਕਾਂਗਰਸ ਅਤੇ ਆਪ ਦੇ ਸਾਂਝੇ ਵਫਦ ਬਾਰੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਐਸ.ਆਈ.ਟੀ. ਵਿਚ ਹੋਰ ਵੀ ਮੈਂਬਰ ਹਨ, ਅਕਾਲੀ ਦਲ ਨੇ ਕਿਸੇ ‘ਤੇ ਉਂਗਲ ਨਹੀਂ ਚੁੱਕੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨਾਲ ਕਾਂਗਰਸ ਦਾ ਗੇਮ ਪਲਾਨ ਖਤਮ ਹੋ ਗਿਆ ਅਤੇ ਉਹ ਹੁਣ ਘਬਰਾ ਗਈ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਆਮ ਆਦਮੀ ਪਾਰਟੀ ਤੇ ਕਾਂਗਰਸ ਰਲ ਕੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਐਸ.ਆਈ.ਟੀ. ਵੱਲੋਂ ਕੀਤੀ ਜਾ ਰਹੀ ਜਾਂਚ ਰੋਕਣ ਲਈ ਸ਼ਿਕਾਇਤ ਨਹੀਂ ਦਿੱਤੀ ਸੀ, ਬਲਕਿ ਕੁੰਵਰ ਵਿਜੇ ਪ੍ਰਤਾਪ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਸਬੰਧੀ ਸ਼ਿਕਾਇਤ ਕੀਤੀ ਗਈ ਸੀ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …