ਕੁੰਵਰ ਵਿਜੇ ਪ੍ਰਤਾਪ ਸਬੰਧੀ ਫ਼ੈਸਲੇ ‘ਤੇ ਮੁੜ ਵਿਚਾਰ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਪੰਜ ਮੈਂਬਰੀ ਵਫ਼ਦ ਅੱਜ ਦਿੱਲੀ ਵਿਚ ਚੋਣ ਕਮਿਸ਼ਨ ਨੂੰ ਮਿਲਿਆ। ਵਫਦ ਨੇ ਐਸ.ਆਈ.ਟੀ. ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਫ਼ੈਸਲੇ ‘ਤੇ ਚੋਣ ਕਮਿਸ਼ਨ ਨੂੰ ਮੁੜ ਵਿਚਾਰ ਕਰਨ ਲਈ ਕਿਹਾ। ਧਿਆਨ ਰਹੇ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ‘ਤੇ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਐਸ.ਆਈ.ਟੀ. ਦੀ ਮੈਂਬਰੀ ਤੋਂ ਬਦਲ ਦਿੱਤਾ ਸੀ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ‘ਆਪ’ ਵਲੋਂ ਐਚ ਐਸ ਫੂਲਕਾ, ਹਰਪਾਲ ਚੀਮਾ ਤੇ ਨਾਜ਼ਰ ਸਿੰਘ ਮਾਨਸ਼ਾਹੀਆ ਸ਼ਾਮਲ ਸਨ। ਵਫਦ ਨੇ ਕਮਿਸ਼ਨ ਨੂੰ ਦੱਸਿਆ ਕਿ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਆਖਰੀ ਪੜ੍ਹਾਅ ਵਿਚ ਹੈ ਅਤੇ ਅਜਿਹੇ ਫੈਸਲੇ ਨਾਲ ਜਾਂਚ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ। ਇਸ ਤੋਂ ਬਾਅਦ ਐਚ ਐਸ ਫੂਲਕਾ ਨੇ ਕਿਹਾ ਕਿ ਚੋਣ ਕਮਸ਼ਨ ਵਲੋਂ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਬਾਰੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …