‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਦੀ ਟਿਕਟ ਕੱਟ ਕੇ ਹਰਬੰਸ ਕੌਰ ਦੂਲੋਂ ਨੂੰ ਦਿੱਤੀ
ਜਲੰਧਰ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਹੀ ਪੰਜਾਬ ਵਿਚ ਸਿਆਸੀ ਸਰਗਰਮੀਆਂ ਵਧਦੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਦੀ ਪਤਨੀ ਹਰਬੰਸ ਕੌਰ ਦੂਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਇਸ ਬਾਰੇ ਜਾਣਕਾਰੀ ਪਾਰਟੀ ਦੇ ਚੋਣ ਮਾਮਲਿਆਂ ਦੇ ਇੰਚਾਰਜ ਅਮਨ ਅਰੋੜਾ ਨੇ ਦਿੱਤੀ ਹੈ। ‘ਆਪ’ ਨੇ ਫਤਹਿਗੜ੍ਹ ਸਾਹਿਬ ਤੋਂ ਪਹਿਲਾਂ ਐਲਾਨੇ ਉਮੀਦਵਾਰ ਬਰਜਿੰਦਰ ਸਿੰਘ ਚੌਦਾ ਦੀ ਥਾਂ ਹਰਬੰਸ ਕੌਰ ਦੂਲੋਂ ਨੂੰ ਲੋਕ ਸਭਾ ਦੀ ਟਿਕਟ ਵੀ ਦੇ ਦਿੱਤੀ ਹੈ। ਹਰਬੰਸ ਕੌਰ ਦੂਲੋਂ ਦਾ ਮੁਕਾਬਲਾ ਕਾਂਗਰਸੀ ਉਮੀਦਵਾਰ ਅਮਰ ਸਿੰਘ ਅਤੇ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਨਾਲ ਹੋਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …