ਬਰਨਾਲਾ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਦੇ ਮੈਂਬਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣ ਦੇ ਵਿਰੋਧ ਵਿਚ ਅੱਜ ਬਰਗਾੜੀ ਮੋਰਚੇ ਦੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਇਸ ਬਦਲੀ ਦੇ ਵਿਰੋਧ ਵਿਚ ਸਮੂਹ ਪੰਥਕ ਪਾਰਟੀਆਂ ਅਤੇ ਜਥੇਬੰਦੀਆਂ ਵਲੋਂ 20 ਅਪ੍ਰੈਲ ਨੂੰ ਪੰਜਾਬ ਚੋਣ ਕਮਿਸ਼ਨ ਦੇ ਦਫ਼ਤਰ ਅੱਗੇ ਵੱਡਾ ਧਰਨਾ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਪੰਜਾਬ ਕਾਂਗਰਸ ਅਤੇ ਆਦਮੀ ਆਦਮੀ ਪਾਰਟੀ ਦੇ 5 ਪੰਜ ਮੈਂਬਰੀ ਨੇ ਵਫਦ ਨੇ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਦੇ ਵਿਰੋਧ ਵਿਚ ਚੋਣ ਕਮਿਸ਼ਨ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ ਸੀ। ਚੋਣ ਕਮਿਸ਼ਨ ਨੇ ਕੁੰਵਰ ਵਿਜੇ ਦੇ ਮਾਮਲੇ ‘ਤੇ ਮੁੜ ਵਿਚਾਰ ਕਰਨ ਦਾ ਭਰੋਸਾ ਵੀ ਵਫਦ ਨੂੰ ਦਿਵਾਇਆ ਸੀ।
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨੂੰ ਲੈ ਕੇ ਬਰਗਾੜੀ ਮੋਰਚੇ ਵਲੋਂ 20 ਅਪ੍ਰੈਲ ਨੂੰ ਧਰਨੇ ਦਾ ਐਲਾਨ
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …