ਫਿਰੋਜ਼ਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਲਈ ਟਿਕਟ
ਅਬੋਹਰ/ਬਿਊਰੋ ਨਿਊਜ਼
ਕਦੇ ਕਾਂਗਰਸ ਦੇ ਸੀਨੀਅਰ ਆਗੂ ਰਹੇ ਜਗਮੀਤ ਸਿੰਘ ਬਰਾੜ ਨੇ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਜਾਣ ਦਾ ਮਨ ਬਣਾ ਲਿਆ ਹੈ ਅਤੇ ਉਹ ਆਉਂਦੀ 19 ਅਪ੍ਰੈਲ ਨੂੰ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਕਾਂਗਰਸ ਤੋਂ ਦੂਰ ਹੋਏ ਬਰਾੜ ਆਪਣਾ ਸਿਆਸੀ ਸਫਰ ਮੁੜ ਬਹਾਲ ਨਹੀਂ ਕਰ ਸਕੇ ਅਤੇ ਉਨ੍ਹਾਂ ਹੁਣ ਅਕਾਲੀ ਦਲ ‘ਚ ਜਾਣ ਦੀ ਤਿਆਰੀ ਕੀਤੀ ਹੈ। ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਬਰਾੜ ਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਲਈ ਟਿਕਟ ਦੇਣੀ ਹੈ।
ਉਧਰ ਦੂਜੇ ਪਾਸੇ ਇੰਦਰਜੀਤ ਸਿੰਘ ਜ਼ੀਰਾ ਨੇ ਕੈਪਟਨ ਅਮਰਿੰਦਰ ਸਿੰਘ ਅੱਗੇ ਫਿਰੋਜ਼ਪੁਰ ਤੋਂ ਕਾਂਗਰਸ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ ਜਦਕਿ ਇਸੇ ਹਲਕੇ ਤੋਂ ਰਾਣਾ ਗੁਰਮੀਤ ਸੋਢੀ ਅਤੇ ਸ਼ੇਰ ਸਿੰਘ ਘੁਬਾਇਆ ਪਹਿਲਾਂ ਹੀ ਦਾਅਵੇਦਾਰੀ ਪੇਸ਼ ਕਰ ਚੁੱਕੇ ਹਨ।
Check Also
ਭਾਰਤ ਭੂਸ਼ਣ ਆਸ਼ੂ ਨੂੰ ਕਾਂਗਰਸ ਪਾਰਟੀ ਨੇ ਲੁਧਿਆਣਾ ਪੱਛਮੀ ਤੋਂ ਐਲਾਨਿਆ ਉਮੀਦਵਾਰ
‘ਆਪ’ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਐਲਾਨ ਚੁੱਕੀ ਹੈ ਉਮੀਦਵਾਰ ਲੁਧਿਆਣਾ/ਬਿਊਰੋ ਨਿਊਜ਼ : ਕਾਂਗਰਸ …