ਕਿਹਾ – ਸਰਕਾਰ ਨੇ ਪਹਿਲਾਂ ਹੀ ਕੀਤੀ ਹੋਈ ਹੈ ਗਿਰਦਾਵਰੀ
ਚੰਡੀਗੜ੍ਹ/ਬਿਊਰੋ ਨਿਊਜ਼
ਮੀਂਹ-ਹਨ੍ਹੇਰੀ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਵਿਚ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ। ਕਿਸਾਨਾਂ ਨੂੰ ਖਦਸ਼ਾ ਹੈ ਕਿ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਸਰਕਾਰ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦੇਵੇਗੀ। ਇਸ ਬਾਰੇ ਕੈਪਟਨ ਨੇ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਏਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਭਾਲੀ ਜ਼ਿਮਨੀ ਚੋਣ ਦੀ ਕਮਾਨ
ਕਿਹਾ : ਲੁਧਿਆਣਾ ਜ਼ਿਮਨੀ ਚੋਣ ਦਾ ਨਤੀਜਾ ਬੀਬੀਆਂ ਦੀ ਵੋਟ ਕਰੇਗੀ ਤੈਅ ਲੁਧਿਆਣਾ/ਬਿਊਰੋ ਨਿਊਜ਼ : …