Breaking News
Home / ਪੰਜਾਬ / ਪੰਜਾਬ ਸਮੇਤ ਦੇਸ਼ ਭਰ ‘ਚ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਮੌਤਾਂ

ਪੰਜਾਬ ਸਮੇਤ ਦੇਸ਼ ਭਰ ‘ਚ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਮੌਤਾਂ

ਫਸਲਾਂ ਦਾ ਵੀ ਹੋਇਆ ਭਾਰੀ ਨੁਕਸਾਨ
ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਦਾ ਕੀਤਾ ਐਲਾਨ 
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਸਮੇਤ ਦੇਸ਼ ਭਰ ਵਿਚ ਮੌਸਮ ਨੇ ਅਚਾਨਕ ਮਿਜ਼ਾਜ਼ ਬਦਲ ਲਿਆ ਅਤੇ ਤੇਜ਼ ਹਨ੍ਹੇਰੀ, ਮੀਂਹ ਅਤੇ ਬਿਜਲੀ ਡਿੱਗਣ ਨਾਲ 43 ਜਾਨਾਂ ਚਲੀਆਂ ਗਈਆਂ ਅਤੇ 50 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹੋ ਗਏ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਮੀਂਹ ਹਨ੍ਹੇਰੀ ਦਾ ਜ਼ਿਆਦਾ ਨੁਕਸਾਨ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਹਿਮਾਚਲ, ਹਰਿਆਣਾ ਅਤੇ ਦਿੱਲੀ ਵਿਚ ਹੋਇਆ ਹੈ ਅਤੇ ਪੰਜਾਬ ਵਿਚ ਵੀ ਦੋ ਵਿਅਕਤੀਆਂ ਦੀ ਮੌਤ ਹੋਈ ਅਤੇ ਕਿਸਾਨਾਂ ਦੀ ਫਸਲ ਨੂੰ ਬਹੁਤ ਨੁਕਸਾਨ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਹਨੇਰੀ ਕਾਰਨ ਹੋਏ ਨੁਕਸਾਨ ‘ਤੇ ਦੁੱਖ ਜ਼ਾਹਰ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਤੂਫਾਨ ਵਿਚ ਮਰਨ ਵਾਲੇ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਸਹਾਇਤਾ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮੱਦਦ ਦਾ ਐਲਾਨ ਕੀਤਾ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …