24.8 C
Toronto
Wednesday, September 17, 2025
spot_img
Homeਪੰਜਾਬਕੇਜਰੀਵਾਲ ਨੇ ਸੰਤ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

ਕੇਜਰੀਵਾਲ ਨੇ ਸੰਤ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

1ਢੱਡਰੀਆਂ ਵਾਲਿਆਂ ਨੇ ਕਿਹਾ, ਉਹ ਰਾਜਨੀਤੀ ਤੋਂ ਹਨ ਦੂਰ
ਪਟਿਆਲਾ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਲਈ ਪਹੁੰਚੇ। ਗੁਰਦੁਆਰਾ ਪਰਮੇਸ਼ਵਰ ਦੁਆਰ ਵਿਚ ਕੇਜਰੀਵਾਲ ਤੇ ਢੱਡਰੀਆਂ ਵਾਲਿਆਂ ਦੀ ਬੰਦ ਕਮਰਾ ਮੀਟਿੰਗ ਹੋਈ। ਕੁੱਝ ਸਮਾਂ ਮੀਟਿੰਗ ਕਰਨ ਮਗਰੋਂ ਕੇਜਰੀਵਾਲ ਚਲੇ ਗਏ। ਪਰ ਇਸ ਦੌਰਾਨ ਕੀ ਗੱਲਬਾਤ ਹੋਈ ਕੇਜਰੀਵਾਲ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਰਾਜਨੀਤੀ ਤੋਂ ਦੂਰ ਹਨ ਤੇ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰਦੇ। ਇਸ ਮੁਲਾਕਾਤ ਦੌਰਾਨ ਕੇਜਰੀਵਾਲ ਨਾਲ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਐਚ.ਐਸ. ਫੂਲਕਾ, ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਸਮੇਤ ਕਈ ਆਗੂ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪਰਨੀਤ ਕੌਰ, ਸੁਨੀਲ ਜਾਖੜ, ਚਰਨਜੀਤ ਚੰਨੀ, ਵਿਜੇ ਸਾਂਪਲਾ ਤੇ ਹੋਰ ਕਈ ਆਗੂ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰ ਚੁੱਕੇ ਹਨ।

RELATED ARTICLES
POPULAR POSTS