ਬਰੈਂਪਟਨ/ਬਿਊਰੋ ਨਿਊਜ਼ : ਪੀਲ ਰੀਜ਼ਨ ਪੁਲਿਸ ਵਾਹਨਾਂ ‘ਤੇ ਸੀਟ ਬੈਲਟ ਲਗਾਉਣ ਦੀ ਅਹਿਮੀਅਤ ਤੋਂ ਜਾਗਰੂਕ ਕਰਨ ਲਈ 18 ਤੋਂ 26 ਅਪਰੈਲ ਤੱਕ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਰਹੀ ਹੈ। ਇਸ ਹਫਤਾਵਾਰੀ ਮੁਹਿੰਮ ਨੂੰ ਸਾਰੀਆਂ ਡਿਵੀਜ਼ਨਾਂ ਅਤੇ ਸੜਕ ਸੁਰੱਖਿਆ ਸੇਵਾਵਾਂ ਦੇ ਅਧਿਕਾਰੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਸਦਾ ਉਦੇਸ਼ ਸੀਟ ਬੈਲਟ ਨਾ ਲਗਾਉਣ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਘੱਟ ਕਰਕੇ ਵਾਹਨ ਚਾਲਕਾਂ ਅਤੇ ਸਵਾਰਾਂ ਨੂੰ ਡਰਾਈਵਿੰਗ ਦੌਰਾਨ ਸੀਟ ਬੈਲਟ ਦਾ ਪ੍ਰਯੋਗ ਲਾਜ਼ਮੀ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦਾ ਪਾਲਣ ਕਰਨ ਲਈ ਜਾਗਰੂਕ ਕਰਨਾ ਹੈ। ਅਜਿਹਾ ਨਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇਗਾ। ਸੀਟ ਬੈਲਟ ਟੁੱਟੀ ਹੋਣ ‘ਤੇ ਵੀ ਜੁਰਮਾਨਾ ਕੀਤਾ ਜਾਵੇਗਾ। ਇਹ ਜੁਰਮਾਨਾ 200-1000 ਡਾਲਰ ਤੱਕ ਹੋਵੇਗਾ। ਵਾਹਨ ਵਿੱਚ 16 ਸਾਲ ਤੋਂ ਘੱਟ ਉਮਰ ਦੇ ਸਵਾਰਾਂ ਨੂੰ ਬੈਲਟ ਲਾਉਣੀ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਡਰਾਈਵਰ ਦੀ ਹੋਵੇਗੀ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਗੀਤਕਾਰ ਤੇ ਗ਼ਜ਼ਲਗੋ ਚਾਨਣ ਗੋਬਿੰਦਪੁਰੀ ਦੀ ਬੇਟੀ ਉਰਮਿਲ ਪ੍ਰਕਾਸ਼ ਨਾਲ ਰਚਾਇਆ ਰੂ-ਬ-ਰੂ, ਕਵੀ-ਦਰਬਾਰ ਵੀ ਹੋਇਆ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਅਪ੍ਰੈਲ ਨੂੰ ਕੈਨੇਡੀਆਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਪੰਜਾਬੀ …