ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮੰਗਣਗੇ ਕੈਪਟਨ ਅਮਰਿੰਦਰ
ਚੰਡੀਗੜ੍ਹ : ਸਾਊਦੀ ਅਰਬ ਵਿਚ ਹਾਲ ਹੀ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰ ਮਨੁੱਖੀ ਘਟਨਾ ਸਾਹਮਣੇ ਆਈ ਹੈ। ਇਸਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲੋਂ ਇਸ ਸਬੰਧੀ ਵਿਸਤਰਿਤ ਰਿਪੋਰਟ ਮੰਗਣਗੇ। ਕੈਪਟਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਭਿਅਕ ਰਾਸ਼ਟਰ ‘ਚ ਵੀ ਅਜਿਹੀਆਂ ਅੱਤਿਆਚਾਰੀ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਹ ਘਟਨਾ 28 ਫਰਵਰੀ ਨੂੰ ਵਾਪਰੀ ਸੀ ਅਤੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਵਲੋਂ ਇਸਦੀ ਪੁਸ਼ਟੀ ਵੀ ਕੀਤੀ ਜਾ ਚੁੱਕੀ ਹੈ। ਜਿਨ੍ਹਾਂ ਦੋ ਨੌਜਵਾਨਾਂ ਦਾ ਸਿਰ ਕਲਮ ਕੀਤਾ ਗਿਆ ਹੈ, ਉਨ੍ਹਾਂ ਵਿਚੋਂ ਇਕ ਸਤਵਿੰਦਰ ਸਿੰਘ ਹੁਸ਼ਿਆਰਪੁਰ ਅਤੇ ਦੂਜਾ ਹਰਜੀਤ ਸਿੰਘ ਲੁਧਿਆਣਾ ਨਾਲ ਸਬੰਧਤ ਹੈ। ਕੈਪਟਨ ਨੇ ਕਿਹਾ ਕਿ ਉਹ ਘਟਨਾ ਸਬੰਧੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਪਹੁੰਚ ਕਰਨਗੇ।
Check Also
ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ …