ਵੈਨਕੂਵਰ : ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕੈਨੇਡਾ ਦੇ ਵੈਨਕੂਵਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕਈ ਐਮਪੀ ਅਤੇ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ। ‘ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ’ ਵਲੋਂ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। ਬੇਸ਼ੱਕ ਮੌਸਮ ਖ਼ੁਸ਼ਗਵਾਰ ਨਹੀਂ ਸੀ ਪਰ ਫਿਰ ਵੀ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਰੌਸ ਸਟਰੀਟ ਵਿਖੇ ਸਜੇ ਦੀਵਾਨ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ, ਵਿਰੋਧੀ ਧਿਰ ਕੰਸਰਵੇਟਿਵ ਪਾਰਟੀ ਦੇ ਮੁਖੀ ਐਂਡਰਿਊ ਸ਼ੀਰ ਸਮੇਤ ਕੇਂਦਰੀ ਅਤੇ ਸੂਬਾਈ ਸਿਆਸੀ ਆਗੂਆਂ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਸੀਸ ਝੁਕਾਇਆ। ਨਗਰ ਕੀਰਤਨ ਨੂੰ ਰਵਾਨਾ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਨੂੰ ਸਮਝਦੇ ਹੋਏ ਕੈਨੇਡਾ ਸਰਕਾਰ ਨੇ ਦੇਸ਼ ਭਰ ਵਿਚ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤ ਮਹੀਨੇ ਵਜੋਂ ਮਨਾਉਣ ਦਾ ਨਿਯਮ ਪਾਰਲੀਮੈਂਟ ਵਿਚ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਸੰਗਤ ਨਾਲ ਬੈਠ ਕੇ ਉਨ੍ਹਾਂ ਨੂੰ ਵੱਖਰੀ ਆਤਮਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਆਮ ਸ਼ਰਧਾਲੂ ਵਾਂਗ ਸੰਗਤ ਵਿਚ ਬੈਠ ਕੇ ਗੁਰਬਾਣੀ ਦਾ ਰਸ ਮਾਣਿਆ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …