26.4 C
Toronto
Thursday, September 18, 2025
spot_img
Homeਪੰਜਾਬਪਰਮਜੀਤ ਕੌਰ ਖਾਲੜਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹਮਾਇਤ ਦੇਣ ਦਾ...

ਪਰਮਜੀਤ ਕੌਰ ਖਾਲੜਾ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹਮਾਇਤ ਦੇਣ ਦਾ ਕੀਤਾ ਐਲਾਨ

ਜਨਰਲ ਜੇ.ਜੇ. ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਇਆ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਪਰਮਜੀਤ ਕੌਰ ਖਾਲੜਾ (ਪਤਨੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ) ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਜਥੇਦਾਰ ਬ੍ਰਹਮਪੁਰਾ ਨੇ ਇਹ ਐਲਾਨ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ। ਉਂਜ ਉਨ੍ਹਾਂ ਬੀਬੀ ਖਾਲੜਾ ਨੂੰ ਵੀ ਮੰਚ ਤੋਂ ਅਪੀਲ ਕੀਤੀ ਕਿ ਉਹ ਸੁਖਪਾਲ ਖਹਿਰਾ ਦੀ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੀ ਥਾਂ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਤਾਂ ਜੋ ਹੋਰਨਾਂ ਪਾਰਟੀਆਂ ਤੇ ਸੰਸਥਾਵਾਂ ਨੂੰ ਵੀ ਉਨ੍ਹਾਂ ਦੀ ਮਦਦ ਲਈ ਪ੍ਰੇਰਿਆ ਜਾ ਸਕੇ। ਬ੍ਰਹਮਪੁਰਾ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਉਣ ਦਾ ਰਸਮੀ ਐਲਾਨ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਰਤਨ ਸਿੰਘ ਅਜਨਾਲਾ, ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਦੀ ਹਾਜ਼ਰੀ ਵਿੱਚ ਕੀਤਾ। ਜਥੇਦਾਰ ਬ੍ਰਹਮਪੁਰਾ ਨੇ ਦੱਸਿਆ ਕਿ ਬੀਬੀ ਪਰਮਜੀਤ ਕੌਰ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਸੰਘਰਸ਼ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਆਪਣੇ ਉਮੀਦਵਾਰ ਜਰਨਲ ਜੇਜੇ ਸਿੰਘ ਨੂੰ ਚੋਣ ਮੈਦਾਨ ‘ਚੋਂ ਹਟਾਉਣ ਦਾ ਫ਼ੈਸਲਾ ਲਿਆ ਹੈ।

RELATED ARTICLES
POPULAR POSTS