ਇਲਾਕੇ ‘ਚ ਸੋਗ ਦੀ ਲਹਿਰ
ਰੋਪੜ/ਬਿਊਰੋ ਨਿਊਜ਼
ਰੋਪੜ ਅਧੀਨ ਪੈਂਦੇ ਪੁਰਖਾਲੀ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਅਨੁਸਾਰ ਦੋ ਨੌਜਵਾਨ ਜੋ ਕਿ ਚੰਡੀਗੜ੍ਹ ਤੋਂ ਮੋਟਰਸਾਈਕਲ ‘ਤੇ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਬੱਲਮਗੜ੍ਹ ਮੰਦਵਾੜਾ ਨੇੜੇ ਇਕ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਦੌਰਾਨ ਭੁਪਿੰਦਰ ਸਿੰਘ ਬੱਲਮਗੜ੍ਹ ਮੰਦਵਾੜਾ ਟਰਾਲੀ ਦੇ ਹੇਠਾਂ ਆ ਗਿਆ ਅਤੇ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਹਰਮਨਪ੍ਰੀਤ ਸਿੰਘ ਮੌਜਲੀਪੁਰ ਅਤੇ ਗੁਰਜੰਟ ਸਿੰਘ ਰੌਲਮਾਜਰਾ ਦੀ ਵੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਟਰੈਕਟਰ ਚਾਲਕ ਰਣਧੀਰ ਸਿੰਘ ਵਾਸੀ ਬੱਲਮਗੜ੍ਹ ਮੰਦਵਾੜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …