Breaking News
Home / ਪੰਜਾਬ / ਅਕਾਲੀ ਦਲ ‘ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

ਅਕਾਲੀ ਦਲ ‘ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ

ਬਹੁਤੀਆਂ ਪਾਰਟੀਆਂ ਨੇ ਜਗਮੀਤ ਬਰਾੜ ਤੋਂ ਮੋੜ ਲਿਆ ਸੀ ਮੂੰਹ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਬਰਾੜ ਦਾ ਪਾਰਟੀ ਵਿਚ ਸ਼ਾਮਲ ਹੋਣ ‘ਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਹ ਸਮਾਗਮ ਜਗਮੀਤ ਸਿੰਘ ਬਰਾੜ ਦੇ ਘਰ ਵਿਚ ਹੀ ਹੋਇਆ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਪਹਿਲਾਂ ਹੀ ਜਗਮੀਤ ਬਰਾੜ ਦੇ ਘਰ ਪਹੁੰਚ ਗਏ ਸਨ। ਇਸ ਮੌਕੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਨੇ ਵੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਬਾਦਲ ਪਰਿਵਾਰ ਦੇ ਵੀ ਕੱਟੜ ਵਿਰੋਧੀ ਰਹੇ ਹਨ ਅਤੇ ਸੁਖਬੀਰ ਬਾਦਲ ਖਿਲਾਫ ਤਿੰਨ ਵਾਰ ਲੋਕ ਸਭਾ ਚੋਣਾਂ ਲੜ ਚੁੱਕੇ ਹਨ। ਧਿਆਨ ਰਹੇ ਕਿ ਜਗਮੀਤ ਬਰਾੜ ਨੂੰ ਸਾਰੀਆਂ ਪਾਰਟੀਆਂ ਨੇ ਅਣਦੇਖਾ ਕਰ ਦਿੱਤਾ ਸੀ ਅਤੇ ਫਿਰ ਉਨ੍ਹਾਂ ਅਕਾਲੀ ਦਲ ਵਿਚ ਜਾਣ ਨੂੰ ਹੀ ਠੀਕ ਸਮਝਿਆ। ਹੁਣ ਦੇਖਣਾ ਹੈ ਕਿ ਜਗਮੀਤ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕ ਸਭਾ ਲਈ ਟਿਕਟ ਮਿਲਦੀ ਹੈ ਜਾਂ ਨਹੀਂ।

Check Also

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ …