Breaking News
Home / ਭਾਰਤ / ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਟਿੱਪਣੀ ‘ਤੇ ਕੀਤਾ ਅਫਸੋਸ ਜ਼ਾਹਰ

ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਟਿੱਪਣੀ ‘ਤੇ ਕੀਤਾ ਅਫਸੋਸ ਜ਼ਾਹਰ

ਕਿਹਾ – ਗਰਮ ਚੁਣਾਵੀ ਮਾਹੌਲ ਦੌਰਾਨ ਅਜਿਹੇ ਸ਼ਬਦ ਉਨ੍ਹਾਂ ਮੂੰਹੋਂ ਨਿਕਲ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਅਫੋਸਸ ਜ਼ਾਹਰ ਕੀਤਾ। ਹਾਲ ਹੀ ਵਿਚ ਸੁਪਰੀਮ ਕੋਰਟ ਰਾਫੇਲ ਡੀਲ ਦੇ ਲੀਕ ਦਸਤਾਵੇਜ਼ਾਂ ਨੂੰ ਸਬੂਤ ਮੰਨ ਕੇ ਮਾਮਲੇ ਦੀ ਦੁਬਾਰਾ ਸੁਣਵਾਈ ਲਈ ਤਿਆਰ ਹੋ ਗਿਆ ਸੀ। ਇਸ ‘ਤੇ ਰਾਹੁਲ ਨੇ ਕਿਹਾ ਸੀ ਕਿ ਅਦਾਲਤ ਨੇ ਵੀ ਮੰਨ ਲਿਆ ਹੈ ਕਿ ਚੌਕੀਦਾਰ ਨੇ ਹੀ ਚੋਰੀ ਕੀਤੀ ਹੈ। ਰਾਹੁਲ ਖਿਲਾਫ ਪਟੀਸ਼ਨ ਭਾਜਪਾ ਆਗੂ ਮੀਨਾਕਸ਼ੀ ਲੇਖੀ ਨੇ ਦਾਇਰ ਕਰਵਾਈ ਸੀ। ਹੁਣ ਸੁਪਰੀਮ ਕੋਰਟ ਭਲਕੇ ਮੰਗਲਵਾਰ ਨੂੰ ਇਸ ‘ਤੇ ਸੁਣਵਾਈ ਕਰੇਗਾ।
ਰਾਹੁਲ ਨੇ ਜਵਾਬ ਵਿਚ ਕਿਹਾ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ‘ਚੌਕੀਦਾਰ ਚੋਰ ਹੈ’ ਟਿੱਪਣੀ ਨਹੀਂ ਕੀਤੀ ਸੀ। ਇਹ ਸਭ ਚੋਣ ਪ੍ਰਚਾਰ ਦੇ ਦੌਰਾਨ ਗਰਮ ਮਾਹੌਲ ਵਿਚ ਉਨ੍ਹਾਂ ਦੇ ਮੂੰਹ ਵਿਚੋਂ ਨਿਕਲ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨਾਂ ਨੂੰ ਰਾਜਨੀਤਕ ਵਿਰੋਧੀਆਂ ਨੇ ਵੀ ਗਲਤ ਤਰੀਕੇ ਨਾਲ ਲਿਆ ਹੈ।

Check Also

ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ

ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ …