ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਾਮਕੋਟ ਅਤੇ ਭੂੰਦੜ ਵਿਖੇ ਅਚਾਨਕ ਅੱਗ ਲੱਗਣ ਕਾਰਨ ਕਿਸਾਨਾਂ ਦੀ 100 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਹਵਾ ਚੱਲਣ ਕਾਰਨ ਅੱਗ ਤੇਜ਼ੀ ਨਾਲ ਫੈਲ ਰਹੀ ਸੀ, ਪਰ ਪਿੰਡ ਦੇ ਲੋਕਾਂ ਨੇ ਖੇਤਾਂ ਨੂੰ ਵਾਹ-ਵਾਹ ਕੇ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ। ਇਸ ਪਿੱਛੋਂ ਨਾਇਬ ਤਹਿਸੀਲਦਾਰ ਗਿੱਦੜਬਾਹਾ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ 2 ਜਾਂ 3 ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਕਣਕ ਬੀਜੀ ਸੀ, ਉਨ੍ਹਾਂ ਦੀ ਫਸਲ ਵੀ ਤਬਾਹ ਹੋ ਗਈ ਹੈ।
ਧਿਆਨ ਰਹੇ ਕਿ ਪਿਛਲੇ ਸਾਲ ਵੀ ਫਤਿਹਗੜ੍ਹ ਸਾਹਿਬ ਨੇੜਲੇ ਕਈ ਪਿੰਡਾਂ ‘ਚ ਖੇਤਾਂ ਵਿਚ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਅਤੇ ਜਿਸ ਕਾਰਨ ਕਿਸਾਨਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ।
Check Also
ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਖਾਰਜ
ਖਹਿਰਾ ਨੇ ਕਿਹਾ : ਰਾਜਨੀਤੀ ਤੋਂ ਪ੍ਰੇਰਿਤ ਸੀ ਇਹ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ …