ਕੈਪਟਨ ਅਮਰਿੰਦਰ ਨਰਾਜ਼ ਹੋਏ ਕੇ.ਪੀ. ਨੂੰ ਵੀ ਨਾਲ ਲੈ ਕੇ ਪਹੁੰਚੇ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ। ਚੌਧਰੀ ਸੰਤੋਖ ਸਿੰਘ ਦੀ ਨਾਮਜ਼ਦਗੀ ਭਰਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਰਾਜ਼ ਹੋਏ ਆਗੂ ਮਹਿੰਦਰ ਸਿੰਘ ਕੇ.ਪੀ. ਨੂੰ ਵੀ ਨਾਲ ਲੈ ਕੇ ਪਹੁੰਚੇ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਸੀਟ ਤੋਂ ਟਿਕਟ ਨਾ ਮਿਲਣ ਕਰਕੇ ਕੇ.ਪੀ. ਨਰਾਜ਼ ਚੱਲ ਰਹੇ ਸਨ ਅਤੇ ਕੈਪਟਨ ਅਮਰਿੰਦਰ ਨੇ ਅੱਜ ਪਹਿਲਾਂ ਕੇ.ਪੀ. ਦੇ ਘਰ ਜਾ ਕੇ ਉਨ੍ਹਾਂ ਦੀ ਨਰਾਜ਼ਗੀ ਦੂਰ ਕੀਤੀ ਅਤੇ ਉਸ ਨੂੰ ਵੀ ਨਾਲ ਤੋਰਿਆ। ਇਸੇ ਦੌਰਾਨ ਅੱਜ ‘ਆਪ’ ਆਗੂ ਗੁਲਸ਼ਨ ਕੁਮਾਰ ਸ਼ਰਮਾ ਵੀ ਕੈਪਟਨ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕੈਪਟਨ ਨੇ ਗੁਲਸ਼ਨ ਕੁਮਾਰ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।

