Breaking News
Home / ਪੰਜਾਬ / ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਕਾਂਗਰਸ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ

ਭਾਜਪਾ ਨੇ ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੂੰ ਲਿਆਂਦਾ ਮੈਦਾਨ ‘ਚ
ਅਕਾਲੀ ਦਲ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਭਲਕੇ
ਚੰਡੀਗੜ੍ਹ/ਬਿਊਰੋ ਨਿਊਜ਼
ਆਉਂਦੀ 19 ਮਈ ਨੂੰ ਪੰਜਾਬ ਵਿਚ ਵੋਟਾਂ 7ਵੇਂ ਪੜਾਅ ਦੌਰਾਨ ਪੈਣੀਆਂ ਹਨ, ਜਿਸ ਨੂੰ ਲੈ ਕੇ ਚੋਣ ਮਾਹੌਲ ਪੂਰੀ ਤਰ੍ਹਾਂ ਸਿਖਰ ਵੱਲ ਨੂੰ ਜਾ ਰਿਹਾ ਹੈ। ਕਾਂਗਰਸ ਪਾਰਟੀ ਨੇ ਬਠਿੰਡਾ ਤੋਂ ਰਾਜਾ ਵੜਿੰਗ ਅਤੇ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦੇ ਦਿੱਤੀ ਹੈ ਅਤੇ ਇਸ ਨਾਲ ਪੰਜਾਬ ਦੇ 13 ਲੋਕ ਸਭਾ ਹਲਕਿਆਂ ਤੋਂ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਹੋ ਚੁੱਕਾ ਹੈ। ਜ਼ਿਕਰਯੋਗ ਹੈ ਸ਼ੇਰ ਸਿੰਘ ਘੁਬਾਇਆ ਜੋ ਕੁਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਇਸ ਤੋਂ ਪਹਿਲਾਂ ਉਹ ਦੋ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਬਣੇ ਹਨ। ਇਸੇ ਦੌਰਾਨ ਭਾਜਪਾ ਨੇ ਅੰਮ੍ਰਿਤਸਰ ਤੋਂ ਸਿੱਖ ਚਿਹਰੇ ਵਜੋਂ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਪੁਰੀ ਪਹਿਲੀ ਵਾਰ ਚੋਣ ਲੜਨਗੇ ਹਾਲਾਂਕਿ ਉਹ ਰਾਜ ਸਭਾ ਮੈਂਬਰ ਹਨ। ਪੁਰੀ ਸਾਲ 2014 ਵਿਚ ਭਾਜਪਾ ‘ਚ ਸ਼ਾਮਲ ਹੋਏ ਸਨ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਬਠਿੰਡਾ ਅਤੇ ਫ਼ਿਰੋਜ਼ਪੁਰ ਸੀਟਾਂ ‘ਤੇ ਅਕਾਲੀ ਉਮੀਦਵਾਰਾਂ ਦਾ ਐਲਾਨ ਭਲਕੇ ਕਰ ਦਿੱਤਾ ਜਾਵੇਗਾ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …