ਬੰਬ ਧਮਾਕਿਆਂ ‘ਚ ਮਰਨ ਵਾਲਿਆਂ ਦੀ ਗਿਣਤੀ 321 ਤੱਕ ਪਹੁੰਚੀ
ਕੋਲੰਬੋ/ਬਿਊਰੋ ਨਿਊਜ਼
ਸ੍ਰੀਲੰਕਾ ਵਿਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਲਈ ਹੈ। ਸ੍ਰੀਲੰਕਾ ਦੇ ਮੰਤਰੀ ਰੂਬਨ ਵਿਜੇਵਰਧਨੇ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਇਹ ਧਮਾਕੇ ਨਿਊਜ਼ੀਲੈਂਡ ‘ਚ ਮਸਜਿਦ ‘ਤੇ ਹੋਏ ਹਮਲਿਆ ਦਾ ਬਦਲਾ ਹੈ। ਲੰਘੀ 15 ਮਾਰਚ ਨੂੰ ਨਿਊਜ਼ੀਲੈਂਡ ‘ਚ ਦੋ ਮਸਜਿਦਾਂ ‘ਤੇ ਹਮਲਾ ਹੋਇਆ ਸੀ, ਜਿਸ ਵਿਚ 50 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਰੂਬਨ ਨੇ ਦੇਸ਼ ਦੇ ਦੋ ਇਸਲਾਮਿਕ ਸੰਗਠਨਾਂ ਨੂੰ ਧਮਾਕਿਆਂ ਲਈ ਜ਼ਿੰਮੇਵਾਰ ਦੱਸਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀਲੰਕਾ ‘ਚ ਹੋਏ ਬੰਬ ਧਮਾਕਿਆਂ ਵਿਚ ਮਰਨ ਵਾਲਿਆਂ ਗਿਣਤੀ 321 ਤੱਕ ਪਹੁੰਚ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਹੁਣ ਤੱਕ 40 ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣੇ ਹੁਣੇ ਰਿਪੋਰਟਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿਚ ਵਿਸਫੋਟਕਾਂ ਨਾਲ ਭਰੇ ਟਰੱਕ ਅਤੇ ਵੈਨ ਅਜੇ ਵੀ ਘੁੰਮ ਰਹੇ ਹਨ। ਇਸ ਨੂੰ ਦੇਖਦਿਆਂ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਅਜਿਹੇ ਵਾਹਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …