ਬਠਿੰਡਾ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਹੋਏ ਇੱਕ ਬੰਬ ਧਮਾਕੇ ਦੇ ਮਾਮਲੇ ਵਿਚ ਲੋੜੀਂਦੇ ਇੱਕ ਅੱਤਵਾਦੀ ਨੂੰ ਜੰਮੂ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਕਥਿਤ ਅੱਤਵਾਦੀ ਦੀ ਪਹਿਚਾਣ ਹਿਲਾਲ ਅਹਿਮਦ ਦੇ ਰੂਪ ਵਿਚ ਹੋਈ ਹੈ ਅਤੇ ਉਹ ਇੱਥੇ ਪੀ. ਐੱਚ. ਡੀ. ਕਰ ਰਿਹਾ ਸੀ। ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੇ ਉਕਤ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਡੀ. ਐੱਸ. ਪੀ. ਦੀ ਅਗਵਾਈ ਹੇਠ ਪੁੱਜੀ ਪੁਲਿਸ ਟੀਮ ਵਲੋਂ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਲਿਜਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਲੰਘੀ 14 ਫਰਵਰੀ ਨੂੰ ਪੁਲਵਾਮਾ ਵਿਚ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਹੋਇਆ ਸੀ ਅਤੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਭਾਰਤ ਨੇ ਵੀ ਪਾਕਿਸਤਾਨ ਦੇ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕੀਤਾ ਸੀ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …