Breaking News
Home / ਭਾਰਤ / ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ 72 ਘੰਟਿਆਂ ਤੱਕ ਰੋਕ

ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ 72 ਘੰਟਿਆਂ ਤੱਕ ਰੋਕ

ਬੀਬੀ ਸਿੱਧੂ ਨੇ ਕਿਹਾ – ਚੋਣ ਕਮਿਸ਼ਨ ਵੀ ਮੋਦੀ ਦੇ ਦਬਾਅ ਹੇਠ ਕਰ ਰਿਹਾ ਹੈ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਉਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪ੍ਰਚਾਰ ਕਰਨ ‘ਤੇ 72 ਘੰਟਿਆਂ ਦੀ ਪਾਬੰਦੀ ਲਗਾ ਦਿੱਤੀ ਹੈ। ਸਿੱਧੂ ਉਤੇ ਫਿਰਕੂ ਬਿਆਨ ਦੇਣ ਦਾ ਇਲਜ਼ਾਮ ਲੱਗਾ ਹੈ। ਸਿੱਧੂ ਖ਼ਿਲਾਫ਼ ਪਾਬੰਦੀ ਅੱਜ ਸਵੇਰੇ ਦਸ ਵਜੇ ਤੋਂ ਸ਼ੁਰੂ ਹੋਈ। ਸਿੱਧੂ 16 ਅਪਰੈਲ ਨੂੰ ਬਿਹਾਰ ਦੇ ਕਟਿਹਾਰ ਵਿੱਚ ਇਕ ਚੋਣ ਰੈਲੀ ਦੌਰਾਨ ਮੁਸਲਿਮ ਵੋਟਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਵੋਟ ਪਾਉਣ ਦਾ ਸੱਦਾ ਦੇ ਕੇ ਵਿਵਾਦਾਂ ਵਿਚ ਘਿਰ ਗਏ ਸਨ। ਉਸ ਸਮੇਂ ਉਹ ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸੀ ਆਗੂ ਤਾਰਿਕ ਅਨਵਰ ਦੇ ਹੱਕ ਵਿੱਚ ਪ੍ਰਚਾਰ ਕਰ ਰਹੇ ਸਨ। ਇਸ ਸਬੰਧੀ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇਹ ਪਾਬੰਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਹਿਣ ‘ਤੇ ਲੱਗੀ ਹੈ ਅਤੇ ਚੋਣ ਕਮਿਸ਼ਨ ਵੀ ਮੋਦੀ ਦੇ ਦਬਾਅ ਹੇਠ ਹੀ ਕੰਮ ਕਰ ਰਿਹਾ ਹੈ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …