Breaking News
Home / ਪੰਜਾਬ / ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਅਕਾਲੀ ਦਲ ਦੇ ਉਮੀਦਵਾਰ

ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਅਕਾਲੀ ਦਲ ਦੇ ਉਮੀਦਵਾਰ

ਹੰਸ ਰਾਜ ਹੰਸ ਨੂੰ ਭਾਜਪਾ ਨੇ ਉਤਰੀ-ਪੱਛਮੀ ਦਿੱਲੀ ਸੀਟ ਤੋਂ ਦਿੱਤੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨਿਆ । ਅੱਜ ਸਵੇਰੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਸਬੰਧੀ ਐਲਾਨ ਕੀਤਾ। ਅਕਾਲੀ ਦਲ ਨੇ ਆਪਣੇ ਹਿੱਸੇ ਦੀਆਂ 10 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਮੁਕਾਬਲੇ ਵੀ ਰੌਚਕ ਬਣਦੇ ਜਾ ਰਹੇ ਹਨ। ਸੁਖਬੀਰ ਬਾਦਲ ਦਾ ਮੁਕਾਬਲਾ ਆਪਣੀ ਹੀ ਪਾਰਟੀ ਦੇ ਬਾਗ਼ੀ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨਾਲ ਹੋਵੇਗਾ ਜਦੋਂ ਕਿ ਬਠਿੰਡਾ ਸੰਸਦੀ ਹਲਕੇ ਤੋਂ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੈਦਾਨ ਵਿਚ ਉਤਾਰਿਆ ਹੈ।
ਇਸੇ ਤਰ੍ਹਾਂ ਗਾਇਕ ਹੰਸ ਰਾਜ ਹੰਸ ਨੂੰ ਵੀ ਭਾਜਪਾ ਨੇ ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਟਿਕਟ ਦਿੱਤੀ ਹੈ ਅਤੇ ਟਿਕਟ ਦੇ ਦਾਅਵੇਦਾਰ ਉਦਿਤ ਰਾਜ ਨਰਾਜ਼ ਹੋ ਗਏ ਹਨ ਅਤੇ ਉਨ੍ਹਾਂ ਭਾਜਪਾ ਵਿਚੋਂ ਅਸਤੀਫਾ ਦੇਣ ਦਾ ਐਲਾਨ ਵੀ ਕਰ ਦਿੱਤਾ ਹੈ। ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੂੰ ਵੀ ਭਾਜਪਾ ਨੇ ਪੂਰਬੀ ਦਿੱਲੀ ਤੋਂ ਲੋਕ ਸਭਾ ਦੀ ਟਿਕਟ ਦੇ ਦਿੱਤੀ। ਦੂਜੇ ਪਾਸੇ ਕਾਂਗਰਸ ਨੇ ਮੁੱਕੇਬਾਜ਼ ਵਿਜੇਂਦਰ ਸਿੰਘ ਨੂੰ ਦੱਖਣੀ ਦਿੱਲੀ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।

Check Also

ਸ਼੍ਰੋਮਣੀ ਅਕਾਲੀ ਦਲ ‘ਚ ਪਿਆ ਸਿਆਸੀ ਕਲੇਸ਼ ਹੋਰ ਵਧਿਆ

ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ …